ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਸਦਭਾਵਨਾ ਦਿਵਸ ਮਨਾਇਆ
ਬਹਾਦਰਗੜ੍ਹ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ, ਕੌਲੀ, ਪਟਿਆਲਾ ਵਿਖੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ।
ਬਹਾਦਰਗੜ੍ਹ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ, ਕੌਲੀ, ਪਟਿਆਲਾ ਵਿਖੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਸਦਭਾਵਨਾ ਦਿਵਸ ਮਨਾਇਆ ਗਿਆ। ਜਿਸ ਵਿਚ ਸਵੇਰ ਦੀ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਨ, ਕਵਿਤਾਵਾਂ, ਵਿਚਾਰ ਪੇਸ਼ ਕੀਤੇ ਗਏ। ਇਸ ਸਭਾ ਵਿਚ ਐਨ. ਐਸ. ਐਸ. ਵਲੰਟੀਅਰਜ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਐਨ. ਐਸ. ਐਸ. ਪ੍ਰੋਗਰਾਮ ਅਫਸਰ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਏਕਤਾ, ਸ਼ਾਤੀਂ ਤੇ ਸਦਭਾਵਨਾ ਦੀ ਭਾਵਨਾ ਨੂੰ ਮਜਬੂਤ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿਚ ਸਾਰੇ ਵਿਦਿਆਰਥੀਆਂ ਤੇ ਸਟਾਫ ਨੇ ਆਪਸੀ ਭਾਈਚਾਰਾ, ਸ਼ਾਂਤੀ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਸ਼ਾਮਿਲ ਸਨ।