20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੰਗਾਂ ਨਾ ਮੰਨੀਆਂ ਤਾਂ ਚੋਣਾਂ ’ਚ ਸਰਕਾਰ ਦਾ ਡਟਵਾਂ ਵਿਰੋਧ ਕਰਾਂਗੇ-ਨੰਬਰਦਾਰ ਯੂਨੀਅਨ

ਖਮਾਣੋਂ, 20 ਅਗਸਤ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਖਮਾਣੋਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨੰਬਰਦਾਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਨੰਬਰਦਾਰਾਂ ਨੇ ਸੂਬਾ ਸਰਕਾਰ ਨੂੰ ਸਖ਼ਤ ਲਹਿਜ਼ੇ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਨੰਬਰਦਾਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਗਏ ਹਨ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-08-2026
ਖਮਾਣੋਂ, 20 ਅਗਸਤ (ਜੋਗਿੰਦਰ ਪਾਲ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਖਮਾਣੋਂ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨੰਬਰਦਾਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਨੰਬਰਦਾਰਾਂ ਨੇ ਸੂਬਾ ਸਰਕਾਰ ਨੂੰ ਸਖ਼ਤ ਲਹਿਜ਼ੇ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਨੰਬਰਦਾਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਸਰਕਾਰ ਵਲੋਂ ਵਾਰ-ਵਾਰ ਭਰੋਸੇ ਦਿੱਤੇ ਗਏ ਹਨ ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਦਾ ਵੱਡੇ ਪੱਧਰ ’ਤੇ ਡਟਵਾਂ ਵਿਰੋਧ ਕੀਤਾ ਜਾਵੇਗਾ। ਨੰਬਰਦਾਰਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਸਮੇਤ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ। ਇਸ ਤੋਂ ਇਲਾਵਾ ਇਲਾਕੇ ਦੀਆਂ ਖਸਤਾ ਹਾਲਤ ਸੜਕਾਂ ਦਾ ਮੁੱਦਾ ਵੀ ਗੰਭੀਰਤਾ ਨਾਲ ਉਠਾਉਂਦਿਆਂ ਕਿਹਾ ਕਿ ਸੜਕਾਂ ਦੀ ਬਦਤਰ ਹਾਲਤ ਕਾਰਨ ਰਾਹਗੀਰਾਂ ਅਤੇ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ। ਇਸ ਲਈ ਸੜਕਾਂ ਦੀ ਮੁਰੰਮਤ ਵੱਲ ਪਹਿਲ ਦੇ ਆਧਾਰ ’ ਤੇ ਧਿਆਨ ਦਿੱਤਾ ਜਾਵੇ। ਇਸ ਮੌਕੇ ਬਲਦੇਵ ਸਿੰਘ ਤੇ ਕੁਲਵੰਤ ਸਿੰਘ ਬਦੇਸ਼ਾਂ, ਲਖਵੀਰ ਸਿੰਘ ਅਮਰਗੜ੍ਹ, ਮਹਿੰਦਰ ਸਿੰਘ ਜਟਾਣਾਂ ਨੀਵਾਂ, ਮੇਜਰ ਸਿੰਘ ਤੇ ਬਲਮਜੀਤ ਸਿੰਘ ਪ੍ਰਿੰਸੀ ਖਮਾਣੋਂ, ਸ਼ਸ਼ੀ ਰਾਜ ਸੰਘੋਲ, ਜੀਤ ਸਿੰਘ ਤੇ ਗੁਰਮੇਲ ਸਿੰਘ ਮੋਹਣ ਮਾਜਰਾ, ਅਜੀਤਪਾਲ ਸਿੰਘ ਤੇ ਬੁੱਧ ਸਿੰਘ ਲਖਣਪੁਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਨੰਬਰਦਾਰ ਯੂਨੀਅਨ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਮੰਦਰ ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ
Ad Position 24