21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਿਹਤ ਮੰਤਰੀ ਨੇ ਲੋਕਾਂ ਦੀ ਸੂਚਨਾ ’ ਤੇ ਖੁਦ ਪਿੰਡ ਕਸਿਆਣਾ ਪੁੱਜ ਕੇ ਦਬੋਚਿਆ ਨਸ਼ਾ ਤਸਕਰ

ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ।

Ad Position 21
No active advertisement
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲੋਕਾਂ ਵਲੋਂ ਸੂਚਨਾ ਮਿਲਣ ’ਤੇ ਪਿੰਡ ਕਸਿਆਣਾ ਪਹੁੰਚ ਕੇ ਨਸ਼ਾ ਤਸਕਰ ਨੂੰ ਮੌਕੇ ’ਤੇ ਕਾਬੂ ਕਰਵਾਉਂਦੇ ਹੋਏ। ਅਜੀਤ ਤਸਵੀਰ 22-08-2026
ਪਟਿਆਲਾ, 21 ਅਗਸਤ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ਼ਾਮ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਪਿੰਡ ਵਿਚ ਇਕ ਵਿਅਕਤੀ ਵਲੋਂ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤੁਰੰਤ ਪਿੰਡ ਭੇਜਿਆ ਅਤੇ ਖੁਦ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਨਰਮੀ ਨਾ ਵਰਤੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਕਰਨ ਵਾਲਾ ਵਿਅਕਤੀ ਸਚਾਈ ਸਾਹਮਣੇ ਲਿਆਉਣ ਤੇ ਨਸ਼ਾ ਛੱਡਣ ਲਈ ਤਿਆਰ ਹੈ ਤਾਂ ਸਰਕਾਰ ਉਸ ਦਾ ਇਲਾਜ ਕਰਵਾਉਣ ਅਤੇ ਉਸ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਨਾਲ ਜੋੜਨ ਲਈ ਹਰ ਸੰਭਵ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਪੱਸ਼ਟ ਸੁਨੇਹਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਸਪਲਾਈ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਪਿੰਡ ਵਾਸੀਆਂ ਵਲੋਂ ਦਿਤੀ ਗਈ ਜਾਣਕਾਰੀ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ . ਐਸ. ਪੀ. ਜੰਗ ਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦ ਦਾ ਪੂਰਨ ਸਮਰਥਨ ਅਗਲੀ ਖ਼ਬਰ ਜਸ਼ਨਪ੍ਰੀਤ ਸਿੰਘ ਕਤਲ ਮਾਮਲੇ ’ਚ ਮੁੱਖ ਦੋਸ਼ੀਆਂ ਨੂੰ ਪਨਾਹ ਤੇ ਮਾਲੀ ਮਦਦ ਦੇਣ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਅਦ...
Ad Position 24