22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦ ਦਾ ਪੂਰਨ ਸਮਰਥਨ

ਰਾਜਪੁਰਾ, 21 ਅਗਸਤ (ਰਣਜੀਤ ਸਿੰਘ)-ਪੰਜਾਬ ਵਿਚ ਕੋਈ ਇਨਸਾਫ ਮੋਰਚੇ ਦੀ ਕਾਲ ਨੂੰ ਮੁੱਖ ਰੱਖ ਕੇ ਜਿਹੜਾ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲ ਦਿਤੀ ਗਈ ਸੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਬੰਦ ਦਾ ਪੂਰਨ ਸਮਰਥਨ ਕੀਤਾ ਤੇ ਹਲਕਾ ਇਨਚਾਰਜ ਸ਼ੋ੍ਰਮਣੀ ਅਕਾਲੀ ਦਲ ਜਥੇਦਾਰ ਸੁਰਜੀਤ ਸਿੰਘ ਗੜੀ ਦੀ ਅਗਵਾਈ ਵਿਚ ਗਗਨ ਚੌਕ ’ਤੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਆਵਾਜਾਈ ਪੂਰਨ ਤੌਰ ’ਤੇ ਠੱਪ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 22-08-2026
ਰਾਜਪੁਰਾ, 21 ਅਗਸਤ (ਰਣਜੀਤ ਸਿੰਘ)-ਪੰਜਾਬ ਵਿਚ ਕੋਈ ਇਨਸਾਫ ਮੋਰਚੇ ਦੀ ਕਾਲ ਨੂੰ ਮੁੱਖ ਰੱਖ ਕੇ ਜਿਹੜਾ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲ ਦਿਤੀ ਗਈ ਸੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਸ ਬੰਦ ਦਾ ਪੂਰਨ ਸਮਰਥਨ ਕੀਤਾ ਤੇ ਹਲਕਾ ਇਨਚਾਰਜ ਸ਼ੋ੍ਰਮਣੀ ਅਕਾਲੀ ਦਲ ਜਥੇਦਾਰ ਸੁਰਜੀਤ ਸਿੰਘ ਗੜੀ ਦੀ ਅਗਵਾਈ ਵਿਚ ਗਗਨ ਚੌਕ ’ਤੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਆਵਾਜਾਈ ਪੂਰਨ ਤੌਰ ’ਤੇ ਠੱਪ ਕੀਤੀ ਗਈ ਸੀ। ਜਥੇਦਾਰ ਸੁਰਜੀਤ ਸਿੰਘ ਗੜੀ ਨੇ ਦੱਸਿਆ ਕਿ ਸ਼ੋ੍ਮਣੀ ਕਮੇਟੀ ਦੇ ਪ਼੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ ਮੋਰਚੇ ਦੀ ਕਾਲ ਨੂੰ ਖੁੱਲ੍ਹੇ ਤੌਰ ’ਤੇ ਸਮਰਥਨ ਦਿਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਦੇ ਸਮੂਹ ਵਿਦਿਅਕ ਅਦਾਰੇ ਅੱਜ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਐਗਜੈਕਟਿਵ ਦੀ ਮੀਟਿੰਗ ਰੱਖੀ ਗਈ ਸੀ ਤੇ ਬੰਦ ਨੂੰ ਮੁੱਖ ਰੱਖ ਕੇ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਪਹਿਲਾਂ ਤੋ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋ੍ਮਣੀ ਕਮੇਟੀ ਦੇ ਹੁਕਮ ਮੁਤਾਬਕ ਜਿਥੇ ਕਿਤੇ ਵੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਉਸ ਥਾਂ ’ਤੇ ਲੰਗਰ ਚਾਹ ਪਾਣੀ ਦਾ ਇਤਜਾਮ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੰਦ ਕਿਸਾਨ ਜਥੇਬੰਦੀਆਂ ਸਮੇਤ ਹੋਰ ਆਗੂ ਵੀ ਬੰਦ ਨੂੰ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕੇ ਦੇ ਸਮੂਹ ਦੁਕਾਨਦਾਰਾਂ ਦਾ ਵੀ ਧੰਨਵਾਦ ਕੀਤਾ। ਦੁਕਾਨਦਾਰਾਂ ਨੇ ਬੰਦ ਵਿਚ ਪੂਰਨ ਸਹਿਯੋਗ ਕੀਤਾ ਹੈ। ਜਥੇਦਾਰ ਗੜੀ ਨੇ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰਾ ਤਾਣ ਲਾ ਦੇਣਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਿਸ਼ਪ ਵੱਡੀ ਗਿਣਤੀ ਵਿਚ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵਿਕਰਾਂਤ ਕੁਮਾਰ ਤੇ ਜਸਦੀਪ ਸੋਖਲ ਵਾਸੀ ਇਟਲੀ ਨੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾਈ। ਵਸਤੂਆਂ ਦੀਆਂ ਵਧਾਈਆਂ ਕੀਮਤਾਂ ਵਾਪਸ... ਅਗਲੀ ਖ਼ਬਰ ਸਿਹਤ ਮੰਤਰੀ ਨੇ ਲੋਕਾਂ ਦੀ ਸੂਚਨਾ ’ ਤੇ ਖੁਦ ਪਿੰਡ ਕਸਿਆਣਾ ਪੁੱਜ ਕੇ ਦਬੋਚਿਆ ਨਸ਼ਾ ਤਸਕਰ
Ad Position 24