22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜ਼ਿਲ੍ਹੇ ’ਚ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ 269 ਮਹਿਲਾਵਾਂ ਨੂੰ 8 ਲੱਖ 43 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ-ਵਿਧਾਇਕ ਰਾਏ

ਫ਼ਤਹਿਗੜ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਜ਼ਿਲੇ੍ ਦੀਆਂ 269 ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 8 ਲੱਖ 43 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 22-08-2026
ਫ਼ਤਹਿਗੜ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਜ਼ਿਲੇ੍ ਦੀਆਂ 269 ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ 8 ਲੱਖ 43 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਸਰਕਾਰ ਵਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿਚ ਜਾਰੀ ਕੀਤੀ ਜਾਂਦੀ ਹੈ, ਜਿਸ ਵਿਚ ਪਹਿਲੀ ਕਿਸ਼ਤ 3 ਹਜ਼ਾਰ ਰੁਪਏ ਤੇ ਦੂਜੀ ਕਿਸ਼ਤ 2 ਹਜ਼ਾਰ ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਦੂਜਾ ਬੱਚਾ ਧੀ ਹੋਵੇ ਤਾਂ ਸਰਕਾਰ ਵਲੋਂ 6 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਇਕੋ ਕਿਸ਼ਤ ਵਿਚ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨਿਫਿਟ ਟਰਾਂਸਫਰ ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਦੇ ਨਾਲ-ਨਾਲ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ। ਐਡਵੋਕੇਟ ਰਾਏ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1101 ਲਾਭਪਾਤਰੀ ਮਹਿਲਾਵਾਂ ਨੂੰ ਇਸ ਸਕੀਮ ਅਧੀਨ ਰਜਿਸਟਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਇਸ ਗੱਲ ਦਾ ਪ੍ਰਮਾਣ ਹਨ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਵੱਧ ਤੋਂ ਵੱਧ ਹੱਕਦਾਰ ਮਹਿਲਾਵਾਂ ਤੱਕ ਪਹੁੰਚ ਰਹੀਆਂ ਹਨ। 21 ਐਫ਼ਜੀਐਸ22
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ
Ad Position 24