ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਹੇਠ ਹੋਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮਪਾਲ ਅਜ਼ਾਦ ਜਨਰਲ ਸਕੱਤਰ ਨੇ ਨਿਭਾਈ।
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਅਗਵਾਈ ਹੇਠ ਹੋਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮਪਾਲ ਅਜ਼ਾਦ ਜਨਰਲ ਸਕੱਤਰ ਨੇ ਨਿਭਾਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਡਬਲ ਬੈਂਚ ਦੇ ਮੁੱਖ ਜਸਟਿਸ ਵਲੋਂ 3 ਅਗਸਤ ਦੇ ਫ਼ੈਸਲੇ ਨੂੰ ਲਾਗੂ ਕਰਨ ਤੋਂ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਡੀ. ਏ ਦੇਣ ਤੋਂ ਨਵੇਂ ਨਵੇਂ ਪੱਤਰ ਜਾਰੀ ਕਰ ਰਹੀ ਹੈ। ਪੈਨਸ਼ਨਰਾਂ ਨੇ ਦੱਸਿਆ ਕਿ ਸਾਨੂੰ ਡੀ. ਏ. ਦੇ ਮੁੱਦੇ ’ਤੇ ਮੀਟਿੰਗ ਨਹੀਂ ਕਰਨੀ ਚਾਹੀਦੀ। ਉਨ੍ਹਾਂ 27 ਅਗਸਤ ਦੀ ਹੜਤਾਲ ’ਚ ਵੱਧ ਤੋਂ ਵੱਧ ਪੈਨਸ਼ਨਰ ਸਾਥੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹਰਜੀਤ ਸਿੰਘ ਤਰਖਾਣ ਮਾਜਰਾ ਤੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਸਮੂਹ ਸਾਥੀਆਂ ਨੂੰ ਸਰਕਾਰ ਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੁੱਧ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਮਹਿੰਦਰ ਸਿੰਘ ਜੱਲ੍ਹਾ, ਸਰਦਾਰਾ ਸਿੰਘ, ਦਰਬਾਰਾ ਸਿੰਘ, ਭਗਵੰਤ ਰਾਏ ਸਮੇਤ ਹੋਰਨਾਂ ਬੁਲਾਰਿਆਂ ਨੇ ਦੱਸਿਆ ਕਿ ਹੁਣ ਬਹੁਤ ਸਾਰੇ ਵਿਭਾਗ ਵਿਚ ਜਨਵਰੀ 2016 ਤੋਂ ਜੋ ਏਰੀਅਰ ਹੈ, ਅਜੇ ਤੱਕ ਸ਼ੁਰੂ ਨਹੀਂ ਕੀਤਾ ਗਿਆ ਪ੍ਰੰਤੂ ਕਈ ਸਾਥੀਆਂ ਨੂੰ ਹੁਣ ਤੱਕ ਚਾਰ ਕਿਸ਼ਤਾਂ ਮਿਲ ਗਈਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਏਰੀਅਰ ਦੀਆਂ ਕਿਸ਼ਤਾਂ ਜਲਦ ਦਿੱਤੀਆਂ ਜਾਣ, 2016 ਤੋਂ ਪਹਿਲਾਂ ਦੇ ਪੈਨਸ਼ਨਰਾਂ ’ਤੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ, ਕੈਸ਼ ਲੈਸ ਸਕੀਮ ਸੋਧ ਕੇ ਮੁੜ ਚਾਲੂ ਕੀਤੀ ਜਾਵੇ ਅਤੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਮੀਟਿੰਗ ਵਿਚ ਮੱਘਰ ਸਿੰਘ ਅਮਲੋਹ, ਜਗਦੀਸ਼ ਸਿੰਘ, ਖੇਮ ਸਿੰਘ, ਓਮ ਪ੍ਰਕਾਸ਼ ਬਸੀ ਪਠਾਣਾਂ, ਹਰਪਾਲ ਸਿੰਘ, ਜੋਧ ਸਿੰਘ, ਸ਼ਿੰਗਾਰਾ ਸਿੰਘ ਭੜੀ, ਚਰਨ ਸਿੰਘ, ਤਰਨਜੀਤ ਸਿੰਘ, ਸੁਖਚੈਨ ਸਿੰਘ ਜੱਲ੍ਹਾ, ਸਤਪਾਲ ਸਿੰਘ, ਲਛਮਣ ਸਿੰਘ ਗੁਰਚਰਨ ਸਿੰਘ ਸਰਹਿੰਦ, ਜੋਗਾ ਸਿੰਘ, ਸੱਜਣ ਸਿੰਘ, ਹਰਬੰਸ ਸਿੰਘ, ਲਾਭ ਸਿੰਘ, ਨਛੱਤਰ ਸਿੰਘ ਵੀ ਹਾਜ਼ਰ ਸਨ। 21 ਐਫਜੀਐਸ25 ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਤੇ ਪੈਨਸ਼ਨਰ ਸਾਥੀ। ਤਸਵੀਰ : ਕਰਨ