22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਲਾਕ ਸਰਹਿੰਦ ਵਿਚ ਵਿਧਾਇਕ ਰਾਏ ਨੇ 2.83 ਲੱਖ ਰੁਪਏ ਦੀਆਂ ਗਰਾਂਟਾਂ ਕੀਤੀਆਂ ਤਕਸੀਮ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਸਰਹਿੰਦ ਦੇ 79 ਪਿੰਡਾਂ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ 2. 83 ਲੱਖ ਰੁਪਏ ਦੀਆਂ ਗਰਾਂਟਾਂ ਤਕਸੀਮ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਮਨਪ੍ਰੀਤ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਸਰਹਿੰਦ ਦੇ 79 ਪਿੰਡਾਂ ਨੂੰ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ 2.83 ਲੱਖ ਰੁਪਏ ਦੀਆਂ ਗਰਾਂਟਾਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੰਗਲਾ ਪੰਜਾਬ ਸਕੀਮ ਦੇ ਤਹਿਤ ਬਲਾਕ ਸਰਹਿੰਦ ਦੇ ਵੱਖ-ਵੱਖ ਪਿੰਡਾਂ ਨੂੰ 2 ਕਰੋੜ 83 ਲੱਖ ਰੁਪਏ ਦੀਆਂ ਗਰਾਂਟਾਂ ਤਕਸੀਮ ਕੀਤੀਆਂ ਗਈਆਂ ਹਨ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਸੂਬੇ ਦਾ ਉਹ ਵਿਲੱਖਣ ਹਲਕਾ ਹੈ ਜਿੱਥੇ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਪੈਸੇ ਦਿੱਤੇ ਗਏ, ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਮੁਹੱਈਆ ਕਰਵਾਏ ਗਏ, ਟੋਭਿਆਂ ਦਾ ਨਵੀਨੀਕਰਨ ਕੀਤਾ, ਹਲਕੇ ਭਰ ਦੇ ਵਿਚ ਕਰੀਬ 10 ਮੈਰਿਜ ਪੈਲੇਸ ਬਣਾਏ ਗਏ ਹਨ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀਆਂ ਗਈਆਂ ਗਰਾਂਟਾਂ ਦਾ ਜਲਦ ਇਸਤੇਮਾਲ ਕੀਤਾ ਜਾਵੇ ਤਾਂ ਜੋ 15ਵੇਂ ਵਿੱਤ ਕਮਿਸ਼ਨ ਤਹਿਤ ਮਿਲਣ ਵਾਲੀਆਂ ਗਰਾਂਟਾਂ ਨੂੰ ਵੀ ਪਿੰਡਾਂ ਦੇ ਸਰਬਪੱਖੀ ਵਿਕਾਸ ’ਤੇ ਲਗਾਇਆ ਜਾ ਸਕੇ। ਇਸ ਮੌਕੇ ਸਰਪੰਚ ਹਰਪਾਲ ਸਿੰਘ ਫੌਜੀ, ਸਰਪੰਚ ਪਰਵਿੰਦਰ ਸਿੰਘ ਖੋਜੇ ਮਾਜਰਾ, ਅਵਤਾਰ ਸਿੰਘ ਪੰਜੋਲਾ, ਸਰਪੰਚ ਹਰਜਿੰਦਰ ਸਿੰਘ ਪੰਡਰਾਲੀ, ਦਿਲਪ੍ਰੀਤ ਸਿੰਘ ਭੱਟੀ, ਕਿੰਦਰ ਸਿੰਘ ਭੱਲ ਮਾਜਰਾ, ਨੰਬਰਦਾਰ ਜਗਰੂਪ ਸਿੰਘ, ਸਰਪੰਚ ਬਲਜਿੰਦਰ ਸਿੰਘ ਕਾਕਾ, ਜਗਤਾਰ ਸਿੰਘ ਹੁਸੈਨਪੁਰਾ, ਮਾਸਟਰ ਕਰਮਜੀਤ ਸਿੰਘ ਜੋਗੀ, ਸਰਪੰਚ ਰੋਹਿਤ ਸਿੰਗਲਾ, ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ। 21 ਐਫਜੀਐਸ28 ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਬਲਾਕ ਸਰਹਿੰਦ ਦੇ ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕਰਨ ਸਮੇਂ। ਤਸਵੀਰ : ਕਰਨ
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਮਲੋਹ ਮੁਕੰਮਲ ਬੰਦ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ
Ad Position 24