22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਮਲੋਹ ਮੁਕੰਮਲ ਬੰਦ

ਅਮਲੋਹ, 21 ਅਗਸਤ (ਹਰਪ੍ਰੀਤ ਸਿੰਘ ਗਿੱਲ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਮਲੋਹ ਵਿਖੇ ਭਰਵਾਂ ਹੁੰਗਾਰਾ ਮਿਲਿਆ ਤੇ ਸ਼ਹਿਰ ਦੇ ਸਮੂਹ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਸਵੇਰ ਤੋਂ ਹੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਸ਼ਟਰ ਬੰਦ ਰਹਿਣ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਕਾਫ਼ੀ ਘੱਟ ਰਹੀ।

Ad Position 21
No active advertisement
ਅਜੀਤ ਡੈਸਕ 22-08-2026
ਅਮਲੋਹ, 21 ਅਗਸਤ (ਹਰਪ੍ਰੀਤ ਸਿੰਘ ਗਿੱਲ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਮਲੋਹ ਵਿਖੇ ਭਰਵਾਂ ਹੁੰਗਾਰਾ ਮਿਲਿਆ ਤੇ ਸ਼ਹਿਰ ਦੇ ਸਮੂਹ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਸਵੇਰ ਤੋਂ ਹੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਸ਼ਟਰ ਬੰਦ ਰਹਿਣ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਬੰਦ ਦੌਰਾਨ ਅਮਲੋਹ ਦੇ ਮੁੱਖ ਬਾਜ਼ਾਰਾਂ ਸਮੇਤ ਵੱਖ-ਵੱਖ ਵਪਾਰਕ ਖੇਤਰਾਂ ਵਿਚ ਪੂਰਨ ਤੌਰ ’ਤੇ ਸੁੰਨ ਪਸਰੀ ਰਹੀ। ਰੋਜ਼ਾਨਾ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਵੀ ਆਮ ਨਾਲੋਂ ਕਾਫ਼ੀ ਘੱਟ ਰਹੀ, ਜਦਕਿ ਜ਼ਿਆਦਾਤਰ ਵਪਾਰਕ ਅਦਾਰੇ ਬੰਦ ਹੋਣ ਕਾਰਨ ਕਾਰੋਬਾਰ ਪ੍ਰਭਾਵਿਤ ਰਿਹਾ। ਹਾਲਾਂਕਿ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਣ ਕਾਰਨ ਮੈਡੀਕਲ ਸਟੋਰ ਤੇ ਕੁਝ ਖਾਣ-ਪੀਣ ਦੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ। ਬੰਦ ਦੌਰਾਨ ਸਮੁੱਚੇ ਸ਼ਹਿਰ ਵਿਚ ਮਾਹੌਲ ਸ਼ਾਂਤਮਈ ਬਣਿਆ ਰਿਹਾ ਤੇ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਇਸ ਸੂਬਾ ਪੱਧਰੀ ਬੰਦ ਦੇ ਸੱਦੇ ਤਹਿਤ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਅਮਲੋਹ ਵਿਚ ਵੀ ਲੋਕਾਂ ਅਤੇ ਵਪਾਰੀਆਂ ਵਲੋਂ ਬੰਦ ਨੂੰ ਸਮਰਥਨ ਦੇਣ ਕਾਰਨ ਸ਼ਹਿਰ ਵਿਚ ਪੰਜਾਬ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਰਿਹਾ ਮੁਕੰਮਲ ਬੰਦ ਅਗਲੀ ਖ਼ਬਰ ਬਲਾਕ ਸਰਹਿੰਦ ਵਿਚ ਵਿਧਾਇਕ ਰਾਏ ਨੇ 2.83 ਲੱਖ ਰੁਪਏ ਦੀਆਂ ਗਰਾਂਟਾਂ ਕੀਤੀਆਂ ਤਕਸੀਮ
Ad Position 24