22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਸੀ ਪਠਾਣਾਂ ਰਿਹਾ ਮੁਕੰਮਲ ਬੰਦ

ਬਸੀ ਪਠਾਣਾਂ, 21 ਅਗਸਤ (ਰਾਜਿੰਦਰ ਸ਼ਰਮਾ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਬੰਦ ਦੇ ਸੱਦੇ ਨੂੰ ਬਸੀ ਪਠਾਣਾਂ ’ਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਜ਼ਾਰਾਂ ’ਚ ਦੁਕਾਨਾਂ, ਸਕੂਲਾਂ ਤੇ ਹੋਰ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ, ਜਿਸ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਦੁਪਹਿਰ ਤੱਕ ਸੁੰਨਸਾਨ ਬਣੀ ਰਹੀ।

Ad Position 21
No active advertisement
ਅਜੀਤ ਡੈਸਕ 22-08-2026
ਬਸੀ ਪਠਾਣਾਂ, 21 ਅਗਸਤ (ਰਾਜਿੰਦਰ ਸ਼ਰਮਾ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਬੰਦ ਦੇ ਸੱਦੇ ਨੂੰ ਬਸੀ ਪਠਾਣਾਂ ’ਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਜ਼ਾਰਾਂ ’ਚ ਦੁਕਾਨਾਂ, ਸਕੂਲਾਂ ਤੇ ਹੋਰ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ, ਜਿਸ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਦੁਪਹਿਰ ਤੱਕ ਸੁੰਨਸਾਨ ਬਣੀ ਰਹੀ। ਮੋਰਚੇ ਵਲੋਂ ਮੈਡੀਕਲ ਸੇਵਾਵਾਂ ਤੇ ਮੈਡੀਕਲ ਸਟੋਰ ਨੂੰ ਬੰਦ ਦੇ ਸੱਦੇ ਤੋਂ ਬਾਹਰ ਰੱਖਿਆ ਗਿਆ, ਤਾਂ ਜੋ ਮਰੀਜ਼ਾਂ ਅਤੇ ਲੋੜਵੰਦਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਥਕ ਆਗੂਆਂ ’ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਥਾਬਲਾ, ਅਕਾਲੀ ਆਗੂ ਗੁਰਮੀਤ ਸਿੰਘ ਧਾਲੀਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਜਿਨ੍ਹਾਂ ਸਿੱਖ ਬੰਦੀਆਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਬਸੀ ਪਠਾਣਾਂ ’ਚ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪ੍ਰਸ਼ਾਸਨ ਵਲੋਂ ਚੌਕਸੀ ਰੱਖੀ ਗਈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਵੀ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਤੇ ਪੰਜਾਬ ਸਰਕਾਰ ਤਾਲਮੇਲ ਬਣਾ ਕੇ ਤੁਰੰਤ ਕਦਮ ਚੁੱਕਣ-ਥਾਬਲ, ਧਾਲੀਵਾਲ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਮਲੋਹ ਮੁਕੰਮਲ ਬੰਦ
Ad Position 24