ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ 47 ਵੀਂ ਬਰਸੀ 24 ਨੂੰ
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ ਸਮਾਗਮ 24 ਅਗਸਤ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲੇ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ।
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ ਸਮਾਗਮ 24 ਅਗਸਤ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲੇ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਸੰਤ ਮਹਾਂਪੁਰਸ਼ ਤੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ ਜਾਣਗੀਆਂ। ਜਦਕਿ ਬਾਬਾ ਸਰਪ੍ਰੀਤ ਸਿੰਘ ਸਮਾਣੇ ਵਾਲੇ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲਿਆਂ ਦੀਆਂ ਜੀਵਨ ਸਾਖੀਆਂ ਤੇ ਮਹਾਪੁਰਖਾਂ ਦੀ ਮਰਿਆਦਾ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲਿਆਂ ਦੇ ਅਸਥਾਨ ’ਤੇ 24 ਅਗਸਤ ਨੂੰ ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਮਨਾਈ ਜਾਣ ਵਾਲੀ 47ਵੀਂ ਬਰਸੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। 21 ਐਫ਼ਜੀਐਸ23