21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ‘ਲਿੰਗ ਸੰਵੇਦਨਸ਼ੀਲਤਾ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਸਮਾਨਤਾ, ਆਪਸੀ ਸਤਿਕਾਰ, ਸੰਵੇਦਨਸ਼ੀਲ ਵਿਵਹਾਰ ਤੇ ਰੂੜ੍ਹੀਵਾਦੀ ਧਾਰਨਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਨੋਵਿਗਿਆਨ ਵਿਭਾਗ ਤੋਂ ਪ੍ਰੋਫ਼ੈਸਰ ਡਾ.

Ad Position 21
No active advertisement
ਅਜੀਤ ਡੈਸਕ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ‘ਲਿੰਗ ਸੰਵੇਦਨਸ਼ੀਲਤਾ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਸਮਾਜਿਕ ਸਮਾਨਤਾ, ਆਪਸੀ ਸਤਿਕਾਰ, ਸੰਵੇਦਨਸ਼ੀਲ ਵਿਵਹਾਰ ਤੇ ਰੂੜ੍ਹੀਵਾਦੀ ਧਾਰਨਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਮਨੋਵਿਗਿਆਨ ਵਿਭਾਗ ਤੋਂ ਪ੍ਰੋਫ਼ੈਸਰ ਡਾ. ਹਰਪ੍ਰੀਤ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਸ਼ੇ ਨਾਲ ਸੰਬੰਧਿਤ ਮਨੋਵਿਗਿਆਨਕ ਤੇ ਸਮਾਜਿਕ ਪਹਿਲੂਆਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਸਮਾਜ ਵਿਚ ਮੌਜੂਦ ਵੱਖ-ਵੱਖ ਧਾਰਨਾਵਾਂ ਅਤੇ ਪੱਖਪਾਤਾਂ ਨੂੰ ਸਮਝਣ ਦੀ ਲੋੜ ’ਤੇ ਜ਼ੋਰ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਸਿੱਖਿਆ ਭਰਪੂਰ ਗਤੀਵਿਧੀਆਂ ਜਿੱਥੇ ਵਿਦਿਆਰਥੀਆਂ ਵਿਚ ਸਮਾਜਿਕ ਬਰਾਬਰੀ, ਸਹਿਣਸ਼ੀਲਤਾ ਅਤੇ ਸਰਬ ਸਾਂਝੀਵਾਲਤਾ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ, ਉੱਥੇ ਨਾਲ ਹੀ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਸਕਾਰਾਤਮਿਕ ਸੋਚ, ਸਮਾਜਿਕ ਸਮਾਨਤਾ, ਸੰਵੇਦਨਸ਼ੀਲਤਾ ਅਤੇ ਦੂਸਰਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਵਿਕਸਿਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਵਿਭਾਗ ਦੇ ਡਾ. ਸ਼ਿਵਾਨੀ ਬੈਕਟਰ, ਹੋਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦੇ ਭਵਯਮ ਸ਼ਰਮਾ ਦੀ ਕੌਮੀ ਐਥਲੈਟਿਕ ਟੂਰਨਾਮੈਂਟ ਲਈ ਹੋਈ ਚੋਣ ਅਗਲੀ ਖ਼ਬਰ ਨਿਯਮਾਂ ਦੀ ਨਹੀਂ ਪ੍ਰਵਾਹ, ਹਾਈਵੇ ਪੁਲ ਉੱਤੋਂ ਦੀ ਲੰਘ ਜਾਂਦੀਆਂ ਨੇ ਸਰਕਾਰੀ ਬੱਸਾਂ
Ad Position 24