21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡਿਵਾਈਨ ਲਾਈਟ ਸਕੂਲ ਦੇ ਭਵਯਮ ਸ਼ਰਮਾ ਦੀ ਕੌਮੀ ਐਥਲੈਟਿਕ ਟੂਰਨਾਮੈਂਟ ਲਈ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਭਵਯਮ ਸ਼ਰਮਾ ਨੇ ਸੀ. ਬੀ.

Ad Position 21
No active advertisement
ਅਜੀਤ ਡੈਸਕ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਭਵਯਮ ਸ਼ਰਮਾ ਨੇ ਸੀ. ਬੀ. ਐਸ. ਈ. ਕਲੱਸਟਰ 18 ਅਥਲੈਟਿਕ ਟੂਰਨਾਮੈਂਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਟੂਰਨਾਮੈਂਟ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਕਰਵਾਇਆ ਗਿਆ, ਜਿਸ ਵਿਚ ਭਵਯਮ ਸ਼ਰਮਾ ਨੇ ਅੰਡਰ-17 ਵਰਗ ਦੀ 1500 ਮੀਟਰ ਤੇ 3000 ਮੀਟਰ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਿਲ ਕੀਤਾ। ਭਵਯਮ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਬੇਮਿਸਾਲ ਖੇਡ-ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਉਪਲਬਧੀ ਦੇ ਨਾਲ ਉਸ ਦੀ ਚੋਣ ਕੌਮੀ ਪੱਧਰ ਦੇ ਅਥਲੈਟਿਕ ਟੂਰਨਾਮੈਂਟ ਲਈ ਵੀ ਹੋਈ ਹੈ, ਜੋ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸਕੂਲ ਵਲੋਂ ਜੇਤੂ ਵਿਦਿਆਰਥੀ ਦਾ ਨਿੱਘਾ ਸਵਾਗਤ ਕਰਦਿਆਂ ਉਸ ਦੀ ਹੌਸਲਾ-ਅਫ਼ਜਾਈ ਕੀਤੀ ਗਈ। ਸਕੂਲ ਦੀ ਸੈਕਟਰੀ-ਕਮ-ਖਜ਼ਾਨਚੀ ਪ੍ਰਿਆ ਅਰੋੜਾ ਨੇ ਭਵਯਮ ਸ਼ਰਮਾ, ਉਸ ਦੇ ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਮੁੱਚੇ ਡਿਵਾਈਨ ਲਾਈਟ ਪਰਿਵਾਰ ਲਈ ਮਾਣ ਦਾ ਪਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਵਯਮ ਕੌਮੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਪੰਜਾਬ ਤੇ ਦੇਸ਼ ਦਾ ਨਾਂਅ ਹੋਰ ਉੱਚਾ ਕਰੇਗਾ। ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਸ ਦੀ ਕਠੋਰ ਮਿਹਨਤ, ਲਗਨ ਅਤੇ ਕੋਚਾਂ ਵਲੋਂ ਦਿੱਤੀ ਗਈ ਉਚਿੱਤ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਭਵਿੱਖ ਵਿਚ ਵੀ ਅਜਿਹੀਆਂ ਪ੍ਰਤਿਭਾਵਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਡਾ . ਹਰਬੰਸ ਲਾਲ ਵਲੋਂ ਸਾਬਕਾ ਸੈਨਿਕਾਂ ਨਾਲ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਸ਼ੇਸ਼ ਵਰਕਸ਼ਾਪ
Ad Position 24