ਪੰਜਾਬ ਦੀ ਖ਼ੁਸ਼ਹਾਲੀ ਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਉਣ ਦੀ ਲੋੜ-ਮਕਾਰੋਂਪੁਰ
ਬਸੀ ਪਠਾਣਾਂ, 21 ਅਗਸਤ (ਰਾਜਿੰਦਰ ਸ਼ਰਮਾ)-ਹਲਕਾ ਬਸੀ ਪਠਾਣਾਂ ਦੇ ਪਿੰਡ ਨੌਗਾਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਬਸੀ ਪਠਾਣਾਂ, 21 ਅਗਸਤ (ਰਾਜਿੰਦਰ ਸ਼ਰਮਾ)-ਹਲਕਾ ਬਸੀ ਪਠਾਣਾਂ ਦੇ ਪਿੰਡ ਨੌਗਾਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਮੋਹਨ ਸਿੰਘ ਮਕਾਰੋਂਪੁਰ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮਕਾਰੋਪੁਰ ਨੇ ਕਿਹਾ ਕਿ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ’ਚ ਲਿਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਤੇ ਪੰਜਾਬੀ ਹਿਤਾਂ ਲਈ ਕੀਤੇ ਕੰਮ ਆਪਣੀ ਵਿਲੱਖਣ ਪਛਾਣ ਰੱਖਦੇ ਹਨ। ਮਕਾਰੋਂਪੁਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸੂਬੇ ’ਚ ਲੁੱਟਾਂ-ਖੋਹਾਂ ਅਤੇ ਕਤਲੇਆਮ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਥੇ ਹੀ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਮਾਮਲੇ ’ਚ ਹਰ ਫ਼ਰੰਟ ’ਤੇ ਨਾਕਾਮ ਸਾਬਤ ਹੋ ਰਹੀ ਹੈ। ਇਸ ਮੌਕੇ ਜਸਵੀਰ ਸਿੰਘ ਵਿੱਕੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪਾਰਟੀ ਵਲੋਂ ਪੰਜਾਬ ਦੇ ਹਿਤਾਂ ਲਈ ਕੀਤੇ ਗਏ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਮਨਮੋਹਨ ਸਿੰਘ ਮਕਾਰੋਪੁਰ ਨੂੰ ਕੌਮੀ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਵਿੰਕੀ ਢਿੱਲੋਂ, ਸਰਬਾ ਸਿੰਘ, ਮੇਜਰ ਸਿੰਘ, ਸਾਧਾ ਸਿੰਘ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।