22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਸਰਪ੍ਰਸਤ ਤੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਗਡਹੇੜਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਖੇ ਹੋਈ। ਜਿਸ ਵਿਚ ਜ਼ਿਲ੍ਹਾ ਸਰਪ੍ਰਸਤ ਤੇ ਸੂਬਾ ਵਿੱਤ ਸਕੱਤਰ ਸਰਬਜੀਤ ਸਿੰਘ ਅਮਰਾਲਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਵਿਚ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲੱਗ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਆਗੂਆਂ ਨੇ ਦੱਸਿਆ ਕਿ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਪੁਨਰ ਗਠਨ ਐਕਟ ਦੀ ਧਾਰਾ 78, 79 ਅਤੇ 80 ਨੂੰ ਰੱਦ ਕਰਵਾਉਣ, ਸੰਪੂਰਨ ਕਰਜ਼ਾ ਰੱਦ ਕਰਵਾਉਣ, ਸਵਾਮੀ ਨਾਥਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਮਿਥਣ, ਲੈਂਡ ਪੁਲਿੰਗ ਸਕੀਮ ਰੱਦ ਕਰਵਾਉਣ, ਗੰਨੇ ਦਾ ਸਮਰਥਨ ਮੁੱਲ ਘੱਟੋ ਘੱਟ 500 ਕਰਨ ਲਈ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਟਰੈਕਟਰ ਟਰਾਲੀਆਂ ਦੇ ਵੱਡੇ ਕਾਫ਼ਲੇ ਸਮੇਤ ਜ਼ਿਲ੍ਹੇ ਭਰ ਤੋਂ ਕਿਸਾਨ ਵੱਡੀ ਗਿਣਤੀ ਵਿਚ ਧਰਨੇ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਧਰਨੇ ਨੂੰ ਲੈ ਕੇ ਹਰੇਕ ਪਿੰਡ ਪੱਧਰ ਦੇ ਇਕਾਈ ਵਰਕਰ ਦੀ ਡਿਊਟੀ ਲਗਾ ਦਿੱਤੀ ਗਈ ਹੈ। ਮੀਟਿੰਗ ਵਿਚ ਸੰਦੀਪ ਸਿੰਘ ਰਿਆ, ਹਰਵਿੰਦਰ ਸਿੰਘ ਬਡਲਾ, ਭੁਪਿੰਦਰ ਸਿੰਘ ਮਾਨੂਪੁਰ, ਧਰਮਜੀਤ ਸਿੰਘ ਅਮਰਾਲਾ, ਗੁਰਜੀਤ ਸਿੰਘ ਬਾਠ, ਸੇਵਾ ਸਿੰਘ ਖੰਟ, ਜਗਤਾਰ ਸਿੰਘ ਮਹੇਸ਼ਪੁਰਾ, ਲਖਬੀਰ ਸਿੰਘ ਲਛਮਣਗੜ੍ਹ ਅਤੇ ਬਾਕੀ ਇਕਾਈਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਲਾਣਾ ਤੇ ਵਾਈਸ ਚੇਅਰਮੈਨ ਗੋਗੀ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਅਗਲੀ ਖ਼ਬਰ ਬਾਬਾ ਹਰਪ੍ਰੀਤ ਸਿੰਘ ਵਲੋਂ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਰਜਕਾਰੀ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਦਾ ਸਨਮਾਨ
Ad Position 24