23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਲਾਣਾ ਤੇ ਵਾਈਸ ਚੇਅਰਮੈਨ ਗੋਗੀ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ

ਅਮਲੋਹ, 22 ਅਗਸਤ (ਹਰਪ੍ਰੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਗੋਗੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਲੋਕਾਂ ਦੀਆਂ ਲੋੜਾਂ ਤੇ ਪਿੰਡ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਸੰਬੰਧੀ ਮੁੱਖ ਮੰਤਰੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਅਮਲੋਹ, 22 ਅਗਸਤ (ਹਰਪ੍ਰੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਗੋਗੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਲੋਕਾਂ ਦੀਆਂ ਲੋੜਾਂ ਤੇ ਪਿੰਡ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਸੰਬੰਧੀ ਮੁੱਖ ਮੰਤਰੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਚੇਅਰਮੈਨ ਸਲਾਣਾ ਤੇ ਵਾਈਸ ਚੇਅਰਮੈਨ ਗੋਗੀ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਉਣ ਸੰਬੰਧੀ ਕਈ ਮਾਮਲੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ। ਇਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਸਮੇਤ ਸੂਬੇ ਦੇ ਹਰ ਖੇਤਰ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਸੰਬੰਧਿਤ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਦੀ ਲੋੜ ਅਨੁਸਾਰ ਤਰਜੀਹ ਤੈਅ ਕਰਨ ਅਤੇ ਸਰਕਾਰੀ ਗਰਾਂਟਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਵਲੋਂ ਪਿੰਡਾਂ ਨਾਲ ਸੰਬੰਧਿਤ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਅੱਗੇ ਵਧਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਜਨਤਾ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ-ਨਾਭਾ ਅਗਲੀ ਖ਼ਬਰ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
Ad Position 24