ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਜਨਤਾ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ-ਨਾਭਾ
ਅਮਲੋਹ, 22 ਅਗਸਤ (ਹਰਪ੍ਰੀਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕੁਝ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਲਈ ਪਿਛਲੇ ਸਮੇਂ ਦੌਰਾਨ ਦੇਸ਼ ਦਾ ਵਪਾਰ ਕੁਝ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਕਾਰਨ ਆਮ ਲੋਕਾਂ ਨੂੰ ਲਗਾਤਾਰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਆਪਣੇ ਦਫ਼ਤਰ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਾਰੀ ਕੀਤੇ ਪ੍ਰੈੱਸ ਨੋਟ ਵਿਚ ਕੀਤਾ।
ਅਮਲੋਹ, 22 ਅਗਸਤ (ਹਰਪ੍ਰੀਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕੁਝ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਲਈ ਪਿਛਲੇ ਸਮੇਂ ਦੌਰਾਨ ਦੇਸ਼ ਦਾ ਵਪਾਰ ਕੁਝ ਪੂੰਜੀਪਤੀਆਂ ਦੇ ਹੱਥਾਂ ਵਿਚ ਦੇਣ ਕਾਰਨ ਆਮ ਲੋਕਾਂ ਨੂੰ ਲਗਾਤਾਰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਆਪਣੇ ਦਫ਼ਤਰ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਾਰੀ ਕੀਤੇ ਪ੍ਰੈੱਸ ਨੋਟ ਵਿਚ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਰੋਜ਼ਾਨਾ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣ ਦੀ ਬਜਾਏ ਅਜਿਹੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਵੱਡੇ ਪੂੰਜੀਪਤੀਆਂ ਨੂੰ ਮਿਲ ਰਿਹਾ ਹੈ। ਰਣਦੀਪ ਨਾਭਾ ਨੇ ਕਿਹਾ ਕਿ ਜਦੋਂ ਦੇਸ਼ ਦੇ ਸਰਕਾਰੀ ਗੁਦਾਮ ਅਨਾਜ ਤੇ ਹੋਰ ਜ਼ਰੂਰੀ ਵਸਤਾਂ ਨਾਲ ਭਰੇ ਪਏ ਹਨ ਤਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਿਉਂ ਕਰਨਾ ਪੈ ਰਿਹਾ ਹੈ, ਇਸ ਸੰਬੰਧੀ ਸਰਕਾਰ ਨੂੰ ਦੇਸ਼ ਵਾਸੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਸਰਕਾਰ ਦੀਆਂ ਨੀਤੀਆਂ ਨੂੰ ਸਮਝਣ ਅਤੇ ਉਨ੍ਹਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਜਗਮੀਤ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਗਰੇਵਾਲ, ਬਿੱਕਰ ਸਿੰਘ ਦੀਵਾ, ਹਰਜਿੰਦਰ ਸਿੰਘ ਟਿੰਕਾ, ਮਹਿੰਦਰ ਪਜਨੀ, ਬਲਵੀਰ ਸਿੰਘ ਮਿੰਟੂ, ਰਾਕੇਸ਼ ਕੁਮਾਰ ਗੋਗੀ, ਭੂਸ਼ਣ ਸ਼ਰਮਾ, ਜਗਦੀਪ ਸਿੰਘ ਮਾਨ, ਗੁਰਬਚਨ ਕਾਹਨਪੁਰਾ, ਲਵਪ੍ਰੀਤ ਕਾਹਨਪੁਰਾ, ਅਮ੍ਰਿਤ ਲੱਲੋਂ, ਸ਼ਮਸ਼ੇਰ ਅੰਨੀਆਂ, ਸੁੱਖਾ ਖੁੰਮਣਾ, ਹਰਦੀਪ ਬਦੇਸ਼ਾ, ਲਾਲ ਚੰਦ ਕਾਲਾ, ਦਲਜੋਤ ਔਜਲਾ, ਸੋਮਾ ਜੱਸੜ੍ਹਾਂ, ਰਿਸ਼ਵ ਪਜਨੀ, ਕਮਲ ਮਾਲੋਵਾਲ ਅਤੇ ਪੀ. ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।