ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਨੂੰ
ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਅਗਸਤ ਨੂੰ ਸ਼ਾਮ 5 ਤੋਂ ਰਾਤ 8 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਪ੍ਰਬੰਧਕ ਡਾ.
ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ 25 ਅਗਸਤ ਨੂੰ ਸ਼ਾਮ 5 ਤੋਂ ਰਾਤ 8 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਪ੍ਰਬੰਧਕ ਡਾ. ਜਗਦੀਪ ਸਿੰਘ ਰਾਣਾ ਨੇ ਦੱਸਿਆ ਕਿ ਇਹ ਕੈਂਪ ਲੀਵਰ ਤੇ ਪੇਟ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸੈਫੀ ਰਾਣਾ ਡੀ. ਐਮ. (ਗੈਸਟਰੋ) ਦੀ ਦੇਖ-ਰੇਖ ਹੇਠ ਲਗਾਇਆ ਜਾਵੇਗਾ। ਕੈਂਪ ਦੌਰਾਨ ਮੋਟਾਪਾ, ਫੈਟੀ ਲੀਵਰ, ਸ਼ੂਗਰ, ਥਾਇਰਡ, ਬਲੱਡ ਪ੍ਰੈਸ਼ਰ ਤੇ ਪੀਲੀਆ ਆਦਿ ਲੀਵਰ ਨਾਲ ਸਬੰਧਿਤ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਇਹ ਸਕੈਨ ਸਿਰਫ਼ ਪੰਜ ਸੌ ਰੁਪਏ ’ਚ ਕੀਤੀ ਜਾਵੇਗੀ, ਜਦਕਿ ਬਾਜ਼ਾਰ ’ਚ ਇਸ ਦੀ ਕੀਮਤ 5 ਹਜ਼ਾਰ ਰੁਪਏ ਦੇ ਕਰੀਬ ਹੈ।