ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਬੂਟਿਆਂ ਦਾ ਲੰਗਰ ਲਗਾਇਆ
ਫ਼ਤਹਿਗੜ੍ਹ ਸਾਹਿਬ, 22 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬੂਟਿਆਂ ਦਾ ਲੰਗਰ ਲਗਾ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਨੂੰ ‘ਹਰੇ ਪ੍ਰਸ਼ਾਦ’ ਦੇ ਰੂਪ ਵਿਚ ਕਰੀਬ 2 ਹਜ਼ਾਰ ਫੁੱਲਦਾਰ, ਫਲਦਾਰ ਤੇ ਛਾਂਦਾਰ ਬੂਟੇ ਵੰਡੇ ਗਏ।
ਫ਼ਤਹਿਗੜ੍ਹ ਸਾਹਿਬ, 22 ਅਗਸਤ (ਪੱਤਰ ਪ੍ਰੇਰਕ)-‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬੂਟਿਆਂ ਦਾ ਲੰਗਰ ਲਗਾ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਸੰਗਤਾਂ ਨੂੰ ‘ਹਰੇ ਪ੍ਰਸ਼ਾਦ’ ਦੇ ਰੂਪ ਵਿਚ ਕਰੀਬ 2 ਹਜ਼ਾਰ ਫੁੱਲਦਾਰ, ਫਲਦਾਰ ਤੇ ਛਾਂਦਾਰ ਬੂਟੇ ਵੰਡੇ ਗਏ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ‘ਅਜੀਤ’ ਅਖ਼ਬਾਰ ਵਲੋਂ ਸ਼ੁਰੂ ਕੀਤੀ ‘ਅਜੀਤ ਹਰਿਆਵਲ ਲਹਿਰ’ ਨੇ ਵਾਤਾਵਰਨ ਦੀ ਸੰਭਾਲ ਪ੍ਰਤੀ ਲੋਕਾਂ ਵਿਚ ਵਿਸ਼ੇਸ਼ ਜਾਗਰੂਕਤਾ ਪੈਦਾ ਕੀਤੀ ਹੈ। ਡਾ. ਹਰਬੰਸ ਲਾਲ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਤੇ ਮਨੁੱਖੀ ਜੀਵਨ ਦੀ ਸੁਰੱਖਿਆ ਲਈ ਰੁੱਖਾਂ ਅਤੇ ਬੂਟਿਆਂ ਦੀ ਮਹੱਤਤਾ ਨੂੰ ਸਮਝਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਗੁਰਸ਼ਰਨ ਸਿੰਘ ਬਾਜਵਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ‘ਅਜੀਤ’ ਟੀਮ ਦੇ ਉੱਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਪਾਲਣ-ਪੋਸਣ ਤੇ ਵੱਡਾ ਕਰਨ ਦੀ ਜ਼ਿੰਮੇਵਾਰੀ ਵੀ ਹਰ ਵਿਅਕਤੀ ਨੂੰ ਨਿਭਾਉਣੀ ਚਾਹੀਦੀ ਹੈ। ਜਥੇਦਾਰ ਮੁਕਾਰੋਂਪੁਰ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਸੰਗਤਾਂ ਵਿਚ ਬੂਟੇ ਪ੍ਰਾਪਤ ਕਰਨ ਲਈ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਬੂਟੇ ਲੈ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ, ਜਤਿੰਦਰ ਸਿੰਘ ਰਾਠੌਰ, ਕਰਨ ਸ਼ਰਮਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਗੁਰਸ਼ਰਨ ਸਿੰਘ ਬਾਜਵਾ, ਗੁਰਦੀਪ ਸਿੰਘ, ਓ. ਪੀ. ਸਚਦੇਵਾ ਮੁੱਖ ਸਲਾਹਕਾਰ ਹਾਅ ਦਾ ਨਾਅਰਾ ਚੇਤਨਾ ਮੰਚ, ਗੁਰਿੰਦਰ ਸਿੰਘ ਗੁਰੂ, ਜੋਗਾ ਸਿੰਘ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਲਖਵਿੰਦਰ ਸਿੰਘ, ਨਿਤੀਸ਼ ਕੁਮਾਰ, ਗੁਰਮੀਤ ਸਿੰਘ, ਮੰਗਲ ਸਿੰਘ ਕੋਟਲਾ ਬਜਵਾੜਾ, ਬਲਕਾਰ ਸਿੰਘ, ਕੁਲਵਿੰਦਰ ਸਿੰਘ ਕੋਟਲਾ, ਰਵਿੰਦਰ ਸਿੰਘ, ਸੁਖਬੀਰ ਸਿੰਘ ਚੌਰਵਾਲਾ, ਸੰਦੀਪ ਸਿੰਘ ਲਵਲੀ, ਬਲਦੇਵ ਸਿੰਘ ਚੌਰਵਾਲਾ, ਮਨਜੀਤ ਸਿੰਘ ਜੰਡਾਲੀ, ਗੁਰਨਾਮ ਸਿੰਘ ਸੋਢੀ, ਲਖਵਿੰਦਰ ਸਿੰਘ ਮੱਟੂ, ਆਰਿਆਵੀਰ ਵਰਮਾ, ਮਨੀਸ਼ ਵਰਮਾ, ਸੰਦੀਪ ਵਰਮਾ, ਵਿਪਨ ਵਰਮਾ, ਸੁਨੀਲ ਵਰਮਾ ਓ. ਪੀ. ਜਿਊਲਰਜ਼, ਜਸਪਾਲ ਸਿੰਘ ਢੀਂਡਸਾ ਵੀ ਹਾਜ਼ਰ ਸਨ।