23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਬਾਇਓਟੈਕਨਾਲੋਜੀ, ਖੇਤੀਬਾੜੀ ਤੇ ਕੈਮਿਸਟਰੀ ਵਿਭਾਗਾਂ ਦੇ ਵਿਦਿਆਰਥੀਆਂ ਲਈ ਸਾਂਝੇ ਤੌਰ ’ਤੇ ਡੋਮਿਨੋਜ਼ ਆਊਟਲੈੱਟ ਸਰਹਿੰਦ ਦਾ ਵਿੱਦਿਅਕ ਦੌਰਾ ਕਰਵਾਇਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਫੂਡ ਸਰਵਿਸ ਇੰਡਸਟਰੀ ਦੇ ਕੰਮਕਾਜ ਨਾਲ ਜਾਣੂ ਕਰਵਾਉਣ, ਭੋਜਨ ਤਿਆਰ ਕਰਨ, ਸਫ਼ਾਈ-ਸੰਭਾਲ ਤੇ ਗੁਣਵੱਤਾ ਨਿਯੰਤਰਣ ਆਦਿ ਮਹੱਤਵਪੂਰਨ ਵਿਸ਼ਿਆਂ ਸੰਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਬਾਇਓਟੈਕਨਾਲੋਜੀ, ਖੇਤੀਬਾੜੀ ਤੇ ਕੈਮਿਸਟਰੀ ਵਿਭਾਗਾਂ ਦੇ ਵਿਦਿਆਰਥੀਆਂ ਲਈ ਸਾਂਝੇ ਤੌਰ ’ਤੇ ਡੋਮਿਨੋਜ਼ ਆਊਟਲੈੱਟ ਸਰਹਿੰਦ ਦਾ ਵਿੱਦਿਅਕ ਦੌਰਾ ਕਰਵਾਇਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਫੂਡ ਸਰਵਿਸ ਇੰਡਸਟਰੀ ਦੇ ਕੰਮਕਾਜ ਨਾਲ ਜਾਣੂ ਕਰਵਾਉਣ, ਭੋਜਨ ਤਿਆਰ ਕਰਨ, ਸਫ਼ਾਈ-ਸੰਭਾਲ ਤੇ ਗੁਣਵੱਤਾ ਨਿਯੰਤਰਣ ਆਦਿ ਮਹੱਤਵਪੂਰਨ ਵਿਸ਼ਿਆਂ ਸੰਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਦੌਰੇ ਦੌਰਾਨ ‘ਜੂਨੀਅਰ ਪੀਜ਼ਾ ਮੇਕਿੰਗ ਮੁਕਾਬਲਾ’ ਵੀ ਕਰਵਾਇਆ, ਜਿਸ ਰਾਹੀਂ ਵਿਦਿਆਰਥੀਆਂ ਨੂੰ ਉਦਯੋਗਿਕ ਮਾਪਦੰਡਾਂ ਅਨੁਸਾਰ ਪੀਜ਼ਾ ਤਿਆਰ ਕਰਨ ਦੀ ਪ੍ਰਕਿਰਿਆ ਸਿੱਖਣ ਦੇ ਨਾਲ-ਨਾਲ ਆਪਣੀ ਰਚਨਾਤਮਕਤਾ, ਟੀਮ ਵਰਕ ਤੇ ਵਿਹਾਰਕ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ। ਡੋਮਿਨੋਜ਼ ਸਰਹਿੰਦ ਦੀ ਮੈਨੇਜਰ ਨਿਤਿਕਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦਿਆਂ ਪੀਜ਼ਾ ਤਿਆਰ ਕਰਨ ਦੀ ਪ੍ਰਕਿਰਿਆ, ਭੋਜਨ ਸੁਰੱਖਿਆ, ਕਿਚਨ ਮੈਨੇਜਮੈਂਟ ਤੇ ਗਾਹਕ ਸੇਵਾ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਵਿਹਾਰਕ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਸੰਸਥਾਵਾਂ ਦੇ ਅਸਲ ਕੰਮਕਾਜ ਨਾਲ ਜਾਣ-ਪਛਾਣ ਵਿਦਿਆਰਥੀਆਂ ਨੂੰ ਆਪਣੇ ਵਿਸ਼ੇ ਨਾਲ ਸੰਬੰਧਿਤ ਹੁਨਰ ਵਿਕਸਿਤ ਕਰਨ ਅਤੇ ਰੁਜ਼ਗਾਰ ਦੇ ਵਧੇਰੇ ਮੌਕਿਆਂ ਲਈ ਤਿਆਰ ਹੋਣ ਵਿਚ ਸਹਾਇਕ ਹੁੰਦੀ ਹੈ। ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਕਿਹਾ ਕਿ ਇਹ ਦੌਰਾ ਵਿਦਿਆਰਥੀਆਂ ਲਈ ਕਿਤਾਬੀ ਗਿਆਨ ਨੂੰ ਅਸਲ ਉਦਯੋਗਿਕ ਕੰਮਕਾਜ ਨਾਲ ਜੋੜਨ ਦਾ ਇਕ ਪ੍ਰਭਾਵਸ਼ਾਲੀ ਜ਼ਰੀਆ ਸਾਬਤ ਹੋਇਆ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਡਾ. ਸੰਦੀਪ ਕੁਮਾਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਉਦਯੋਗਿਕ ਹੁਨਰ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਵਾਰਾ ਨੂੰ ਪੈਰੋਲ ਨਹੀਂ, ਪੱਕੀ ਰਿਹਾਈ ਮਿਲਣੀ ਚਾਹੀਦੀ- ਰਾਜਬੀਰ ਸਿੰਘ ਪੱਖੋਕੇ ਅਗਲੀ ਖ਼ਬਰ ‘ ਮੀਰੀ ਪੀਰੀ ਖ਼ਾਲਸਾ’ ਮਾਰਚ 30 ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ-ਜਥੇਦਾਰ ਰਿਆ
Ad Position 24