23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ

ਨਾਭਾ, 22 ਅਗਸਤ (ਵਰਿੰਦਰ ਵਰਮਾ)-ਹੀਰਾ ਇਨਕਲੇਵ ਪੁੱਡਾ ਪਾਰਕ ਨੰਬਰ 1 ਵਿਖੇ ਤੀਆਂ ਦਾ ਤਿਉਹਾਰ ਤਰੂ ਗੋਇਲ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਤਰੂ ਗੋਇਲ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ, ਪ੍ਰਫੁੱਲਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਮਨਾਇਆ ਗਿਆ ਹੈ। ਉਨ੍ਹਾਂ ਪੰਜਾਬੀ ਵਿਰਸੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਾ ਸਾਡੀ ਨੌਜਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ।

Ad Position 21
No active advertisement
ਅਜੀਤ ਡੈਸਕ 23-08-2026
ਨਾਭਾ, 22 ਅਗਸਤ (ਵਰਿੰਦਰ ਵਰਮਾ)-ਹੀਰਾ ਇਨਕਲੇਵ ਪੁੱਡਾ ਪਾਰਕ ਨੰਬਰ 1 ਵਿਖੇ ਤੀਆਂ ਦਾ ਤਿਉਹਾਰ ਤਰੂ ਗੋਇਲ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਤਰੂ ਗੋਇਲ ਨੇ ਕਿਹਾ ਕਿ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ, ਪ੍ਰਫੁੱਲਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਨਾਲ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਮਨਾਇਆ ਗਿਆ ਹੈ। ਉਨ੍ਹਾਂ ਪੰਜਾਬੀ ਵਿਰਸੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਪਣੀ ਮਾਂ-ਬੋਲੀ, ਸੱਭਿਆਚਾਰ, ਰਵਾਇਤਾਂ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਾ ਸਾਡੀ ਨੌਜਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਅਮੀਰ ਵਿਰਸੇ ਨੂੰ ਜਾਣਨ, ਸੰਭਾਲਣ ਤੇ ਆਉਣ ਵਾਲੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਤਰੂ ਗੋਇਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਿਰਾਸਤੀ ਮੇਲੇ ਦੌਰਾਨ ਮਹਿਲਾਵਾਂ ਨੇ ਪੰਜਾਬ ਦੀਆਂ ਪੁਰਾਤਨ ਰਵਾਇਤਾਂ, ਲੋਕ-ਗੀਤਾਂ, ਲੋਕ-ਨਾਚਾਂ, ਪੁਰਾਤਨ ਵਸਤੂਆਂ ਦੀ ਪ੍ਰਦਰਸ਼ਨੀ ਅਤੇ ਪੇਂਡੂ ਜੀਵਨ ਦੀਆਂ ਝਲਕੀਆਂ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਮਹਿਲਾਵਾਂ ਵਲੋਂ ਵਿਰਾਸਤੀ ਲੋਕ-ਗੀਤ ਗਾਏ ਗਏ ਤੇ ਗਿੱਧਾ ਪੇਸ਼ ਕੀਤਾ ਗਿਆ। ਇਸ ਦੌਰਾਨ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਵਾਇਤੀ ਖਾਣਿਆਂ ਦਾ ਸੁਆਦ ਤੇ ਸੈਲਫੀ ਪੁਆਇੰਟ ਦਾ ਆਨੰਦ ਮਾਣਿਆ ਅਤੇ ਪੁਰਾਣੇ ਸਮੇਂ ਦੀਆਂ ਯਾਦਾਂ ਨੂੰ ਮਹਿਸੂਸ ਕੀਤਾ। ਇਸ ਮੌਕੇ ਮਹਿੰਦੀ ਲਗਾਉਣਾ ਤੇ ਪੁਰਾਤਨ ਵਿਰਸੇ ਨਾਲ ਜੁੜੇ ਘਰੇਲੂ ਕੰਮਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਹਿਲਾਵਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਸ਼ੈਲੀ ਬਿੰਦਰਾ, ਪ੍ਰੀਅਲ ਗੋਇਲ, ਰਮਾ ਰਾਣੀ, ਧਰਿਤੀ, ਗੌਰਿਸ਼, ਹਰਲੀਨ, ਬਲਜਿੰਦਰ ਕੌਰ, ਕੁਲਵਿੰਦਰ, ਸਰਬਜੀਤ, ਰਮਨ, ਕਮਲ, ਦਿਲਪ੍ਰੀਤ, ਸਾਕਸ਼ੀ, ਪਰਮ ਪਾਲ, ਕਮਲ, ਸ਼ੈਫਾਲੀ, ਪ੍ਰੀਤੀ, ਨਰਿੰਦਰ ਜੀਤ, ਜਸਬੀਰ ਕੌਰ, ਮਮਤਾ, ਸ਼ੈਲੀ ਸਿੰਗਲਾ, ਸੀਆ, ਮੀਨੂ, ਆਦਿ ਕਾਲੋਨੀ ਦੀਆਂ ਮਹਿਲਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਸ਼ਹਿਰਾਂ ਦੇ ਨਾਲ ਪਿੰਡਾਂ ਦੀ ਨੁਹਾਰ ਵੀ ਬਦਲੀ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ ਅਗਲੀ ਖ਼ਬਰ ਹਲਕਾ ਸਨੌਰ ਦੇ ਵੱਖ ਵੱਖ ਪਿੰਡਾਂ ਤੋਂ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਵੱਡੀ ਗਿਣਤੀ ’ਚ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24