23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁੱਖ ਮੰਤਰੀ ਮਾਨ ਨੇ ਸ਼ਹਿਰਾਂ ਦੇ ਨਾਲ ਪਿੰਡਾਂ ਦੀ ਨੁਹਾਰ ਵੀ ਬਦਲੀ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬਣਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਇਹ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਜਲਵੇੜੀ ਗਹਿਲਾਂ ਵਿਖੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਚੈੱਕ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬਣਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਇਹ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਪਿੰਡ ਜਲਵੇੜੀ ਗਹਿਲਾਂ ਵਿਖੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਚੈੱਕ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ ਤੇ ਸਰਕਾਰ ਦੀਆ ਸਹੂਲਤਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਜਗਜੋਤ ਸਿੰਘ ਜੋਤੀ, ਮਨਜਿੰਦਰ ਸਿੰਘ, ਐਡ. ਮਨਪ੍ਰੀਤ ਸਿੰਘ ਟਿਵਾਣਾ ਤੋਂ ਇਲਾਵਾ ਨਗਰ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਪੀ. ਨੂੰ ਪਾਰਟੀ ਦਾ ਬੁਲਾਰਾ ਲਗਾਏ ਜਾਣ ’ਤੇ ਹਲਕਾ ਬਸੀ ਪਠਾਣਾਂ ਦੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਅਨੂਪ ਸਿੰਗਲਾ ਅਗਲੀ ਖ਼ਬਰ ਹੀਰਾ ਇਨਕਲੇਵ ਪੁੱਡਾ ਵਿਖੇ ਤੀਆਂ ਦਾ ਮੇਲਾ ਮਨਾਇਆ
Ad Position 24