ਜੀ. ਪੀ. ਨੂੰ ਪਾਰਟੀ ਦਾ ਬੁਲਾਰਾ ਲਗਾਏ ਜਾਣ ’ਤੇ ਹਲਕਾ ਬਸੀ ਪਠਾਣਾਂ ਦੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਅਨੂਪ ਸਿੰਗਲਾ
ਬਸੀ ਪਠਾਣਾਂ, 22 ਅਗਸਤ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਤੇ ‘ਆਪ’ ਐਸ. ਸੀ.
ਬਸੀ ਪਠਾਣਾਂ, 22 ਅਗਸਤ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਬਸੀ ਪਠਾਣਾਂ ਦੇ ਸਾਬਕਾ ਵਿਧਾਇਕ ਤੇ ‘ਆਪ’ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤੇ ਜਾਣ ’ਤੇ ਹਲਕੇ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਤੇ ਗਊਸ਼ਾਲਾ ਕਮੇਟੀ ਦੇ ਸਾਬਕਾ ਚੇਅਰਮੈਨ ਅਨੂਪ ਸਿੰਗਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਜੀ. ਪੀ. ਨੇ ਹਮੇਸ਼ਾ ਹੀ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਰ ਪਲੇਟ ਫਾਰਮ ਤੇ ਉਠਾਇਆ ਹੈ, ਜਿਸ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਬੁਲਾਰੇ ਦੀ ਜ਼ਿੰਮੇਵਾਰੀ ਦਿੱਤੀ ਹੈ। ਸਿੰਗਲਾ ਨੇ ਕਿਹਾ ਕਿ ਜੀ. ਪੀ. ਦੀ ਸਿਆਸੀ ਸੂਝ-ਬੂਝ, ਤਜਰਬੇ ਤੇ ਲੋਕਾਂ ਨਾਲ ਜੁੜਾਅ ਦਾ ਪਾਰਟੀ ਨੂੰ ਲਾਭ ਮਿਲੇਗਾ ਅਤੇ ਜੀ. ਪੀ. ਨੂੰ ਬੁਲਾਰੇ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚੇਗੀ। ਸਿੰਗਲਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।