23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਸੰਧੂ ਨੇ ਕੀਤੀ ਆਵਾਜ਼ ਬੁਲੰਦ

ਸਨੌਰ, 22 ਅਗਸਤ (ਸੋਖਲ)-ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਆਗੂ ਅਤੇ ਕੰਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕੇਂਦਰ ਸਰਕਾਰ ਤੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 23-08-2026
ਸਨੌਰ, 22 ਅਗਸਤ (ਸੋਖਲ)-ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਆਗੂ ਅਤੇ ਕੰਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕੇਂਦਰ ਸਰਕਾਰ ਤੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਸੰਧੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਨੂੰ ਮਿਲਿਆ ਹੁੰਗਾਰਾ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨਾਲ ਮਨੁੱਖੀ ਆਧਾਰ ’ਤੇ ਹਾਂ-ਪੱਖੀ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਥੇਦਾਰ ਹਵਾਰਾ ਦੇ ਮਾਮਲੇ ਵਿਚ ਮਨੁੱਖੀ ਪੱਖ ਨੂੰ ਧਿਆਨ ਵਿਚ ਰੱਖਦਿਆਂ ਜਲਦ ਪੈਰੋਲ ਦੇਣ ਦਾ ਫ਼ੈਸਲਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਖਾਦ ਦੀਆਂ ਵਧੀਆਂ ਕੀਮਤਾਂ ਨੇ ਕਿਸਾਨਾਂ ਦੀ ਚਿੰਤਾ ਵਧਾਈ ਸਰਕਾਰ ਤੁਰੰਤ ਵਾਧਾ ਵਾਪਸ ਲਵੇ- ਪਰਮਜੀਤ ਸਿੰਘ ਮਹਿਮੂਦਪੁਰ ਅਗਲੀ ਖ਼ਬਰ ਪਿੰਡ ਢੀਗੀਂ ਵਿਖੇ ਮਨਾਇਆ ਤੀਆ ਦਾ ਪਵਿੱਤਰ ਤਿਉਹਾਰ
Ad Position 24