23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁਰਜੀਤ ਸਿੰਘ ਰੱਖੜਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਸਮਾਣਾ, 22 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਫਤਿਹਮਾਜਰੀ, ਖੁਦਾਦਪੁਰ ਤੇ ਗਾਜੀਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਉਨ੍ਹਾਂ ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤ ਹੈ, ਜੋ ਆਪਣੀ ਆਸਥਾ ਨਾਲ ਜੁੜੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ।

Ad Position 21
No active advertisement
ਅਜੀਤ ਡੈਸਕ 23-08-2026
ਸਮਾਣਾ, 22 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਫਤਿਹਮਾਜਰੀ, ਖੁਦਾਦਪੁਰ ਤੇ ਗਾਜੀਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਅਰਦਾਸ ਉਪਰੰਤ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਯੋਜਨਾ ਉਨ੍ਹਾਂ ਸ਼ਰਧਾਲੂਆਂ ਲਈ ਵਿਸ਼ੇਸ਼ ਸਹੂਲਤ ਹੈ, ਜੋ ਆਪਣੀ ਆਸਥਾ ਨਾਲ ਜੁੜੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ। ਸਰਕਾਰ ਵਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ। ਇਸ ਮੌਕੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਸੁਖਵਿੰਦਰ ਸਿੰਘ ਰਾਜਲਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਜਤਿੰਦਰ ਢੀਂਗੜਾ, ਸਰਪੰਚ ਲਾਡੀ ਮਿਆਲਾਂਂ, ਪ੍ਰਧਾਨ ਗੁਰਦੀਪ ਸਿੰਘ, ਸਾਬਕਾ ਸਰਪੰਚ ਭੋਲਾ ਗਾਜ਼ੀਪੁਰ, ਜੋਗਿੰਦਰ ਸਿੰਘ ਲਲੋਛੀ, ਸਾਬਕਾ ਕੌਂਸਲਰ ਅਮਰਜੀਤ ਗੁਰਾਇਆ ਅਤੇ ‘ਆਪ’ ਦੇ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਮੰਦਰ ਭਾਦਸੋਂ ਦੇ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਸਕੂਲ ’ਚੋਂ ਐਲ. ਸੀ. ਡੀ. ਤੇ ਹੋਰ ਸਾਮਾਨ ਚੋਰੀ
Ad Position 24