23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਪੈਗ਼ਾਮ : 72 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਲਿਆ ਪ੍ਰਣ

ਪਟਿਆਲਾ, 22 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਉਦੇਸ਼ਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ, ਡੀ.

Ad Position 21
No active advertisement
ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਧਰਮਿੰਦਰ ਸਿੰਘ ਸਿੱਧੂ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਉਦੇਸ਼ਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ, ਡੀ. ਈ. ਓ. (ਸੈਕੰਡਰੀ) ਸ਼ਾਲੂ ਮਹਿਰਾ ਤੇ ਡਿਪਟੀ ਡੀ. ਈ. ਓ. ਰਵਿੰਦਰਪਾਲ ਸ਼ਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ 376 ਅਪਰ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 72297 ਵਿਦਿਆਰਥੀਆਂ ਨੇ ਸਵੇਰ ਦੀ ਸਭਾ ਦੌਰਾਨ ਸਹੁੰ ਚੁੱਕੀ ਹੈ। ਪ੍ਰੋਗਰਾਮ ਵਿਚ ਜ਼ਿਲ੍ਹਾ ਅਧੀਨ ਆਉਂਦੇ 16 ਸਿੱਖਿਆ ਬਲਾਕਾਂ ਦੇ 4305 ਅਧਿਆਪਕਾਂ ਨੇ ਵੀ ਹਿੱਸਾ ਲਿਆ। ਜ਼ਿਲ੍ਹਾ ਨੋਡਲ ਅਫਸਰ ਨੀਰੂ ਬਾਲਾ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਖੁਦ ਨਸ਼ਾ ਮੁਕਤ ਰਹਿਣ ਦਾ ਪ੍ਰਣ ਲਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਸਮਾਜ ਵਿਚ ਨਸ਼ਾ ਕਰਨ ਵਾਲੇ ਪਰਿਵਾਰ/ਮਹੁੱਲੇ/ਪਿੰਡ/ਸ਼ਹਿਰ/ਸਮਾਜ/ਰਾਜ/ ਸ਼ਹਿਰ/ਦੇਸ਼ ਵਿਚੋਂ ਨਸ਼ਾ ਮੁਕਤੀ ਦੇ ਲਈ ਆਪਣੀ ਪੂਰੀ ਕੋਸਿ਼ਸ਼ ਕਰਨ ਦੀ ਵੀ ਸਹੁੰ ਚੁੱਕੀ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨਾਲ ਹੁਣ ਵਿਦਿਆਰਥੀ ਜਾਗਰੂਕ ਹੋ ਰਹੇ ਹਨ, ਜਿਸ ਨਾਲ ਚੰਗੇ ਨਤੀਜੇ ਆਉਣ ਦੀ ਪੂਰੀ ਆਸ ਹੈ। ਇਸ ਪ੍ਰੋਗਰਾਮ ਤੋਂ ਇਲਾਵਾ ਸੂਬਾ ਸਰਕਾਰ ਵੀ ‘ਯੁੱਧ ਨਸ਼ੇ ਵਿਰੁੱਧ’ ਤਹਿਤ ਜਾਰੀ ਪਾਠਕ੍ਰਮ ਰਾਹੀਂ ਵਿਦਿਆਰਥੀਆਂ ਨੂੰ ‘ਤੰਦਰੁਸਤ ਪੰਜਾਬ’ ਬਣਾਉਣ ਬਾਰੇ ਸਿੱਖਿਅਤ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਚੌਥਾ ਬਲਰਾਜ ਸਾਹਨੀ ਯਾਦਗਾਰੀ ਭਾਸ਼ਨ ਕਰਵਾਇਆ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੋਰਚੇ ਵਲੋਂ ਪਿੰਡਾਂ ਵਿਚ ਝਾੜੂ ਪਾਰਟੀ ਦੇ ਟਰਾਲੀ ਚੋਰੀ ਦੇ ਪੋਸਟਰ ਲਗਾ ਕੇ ਬਾਈਕਾਟ ਦਾ ਫੈਸਲਾ
Ad Position 24