‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ’ਚ ਹਲਕਾ ਸਨੌਰ ਮੋਹਰੀ-ਹਡਾਣਾ
ਭੁੱਨਰਹੇੜੀ, 22 ਅਗਸਤ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਹਲਕਾ ਸਨੌਰ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਹ ਪ੍ਰਗਟਾਵਾ ਪੀ.
ਭੁੱਨਰਹੇੜੀ, 22 ਅਗਸਤ (ਧਨਵੰਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਹਲਕਾ ਸਨੌਰ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਹ ਪ੍ਰਗਟਾਵਾ ਪੀ. ਆਰ. ਟੀ. ਸੀ. ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੀਡੀਆ ਨਾਲ ਸਾਂਝਾ ਕੀਤਾ। ਹਲਕਾ ਇੰਚਾਰਜ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਸੂਬੇ ਭਰ ਦੀਆਂ 75 ਲੱਖ ਤੋਂ ਵੱਧ ਯੋਗ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਤੋਂ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਸਨੌਰ ਦੇ ਪਿੰਡਾਂ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਯੋਗ ਮਹਿਲਾਵਾਂ ਨੂੰ ਯੋਜਨਾ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਹਲਕਾ ਸਨੌਰ ਯੋਜਨਾ ਦੇ ਲਾਭਪਾਤਰੀਆਂ ਤੱਕ ਲਾਭ ਪਹੁੰਚਾਉਣ ਦੇ ਮਾਮਲੇ ਵਿਚ ਪੰਜਾਬ ’ਚ ਦੂਜੇ ਸਥਾਨ ’ਤੇ ਹੈ।