22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁੱਖੀ ਸੌਂਢਾ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਕਰਵਾਇਆ ਜਾਵੇਗਾ ਕਬੱਡੀ ਟੂਰਨਾਮੈਂਟ-ਪ੍ਰਧਾਨ ਹਰਵਿੰਦਰ ਨੱਪੀ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਮਨਪ੍ਰੀਤ ਸਿੰਘ)-ਸੁੱਖੀ ਸੌਂਢਾ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਪ੍ਰਧਾਨਗੀ ਹੇਠ ਪਿੰਡ ਸੌਂਢਾ ਵਿਖੇ ਹੋਈ, ਜਿਸ ’ਚ ਕਬੱਡੀ ਟੂਰਨਾਮੈਂਟ ਕਰਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਕਿ ਪਿੰਡ ਵਿਖੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਕਬੱਡੀ ਟੂਰਨਾਮੈਂਟ ਕਰਾਇਆ ਜਾਂਦਾ ਹੈ, ਜਿਸ ’ਚ ਸੂਬੇ ਦੀਆਂ ਨਾਮਵਰ ਟੀਮਾਂ ਵਲੋਂ ਭਾਗ ਲਿਆ ਜਾਂਦਾ ਹੈ ਤੇ ਜੇਤੂ ਟੀਮਾਂ ਨੂੰ ਕਲੱਬ ਵਲੋਂ ਵਿਸੇਸ਼ ਤੌਰ ’ਤੇ ਵੱਡੇ ਇਨਾਮਾਂ ਨਾਲ ਸਨਮਾਨਿਆ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਮਨਪ੍ਰੀਤ ਸਿੰਘ)-ਸੁੱਖੀ ਸੌਂਢਾ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਦੀ ਪ੍ਰਧਾਨਗੀ ਹੇਠ ਪਿੰਡ ਸੌਂਢਾ ਵਿਖੇ ਹੋਈ, ਜਿਸ ’ਚ ਕਬੱਡੀ ਟੂਰਨਾਮੈਂਟ ਕਰਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਨੱਪੀ ਨੇ ਦੱਸਿਆ ਕਿ ਪਿੰਡ ਵਿਖੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਕਬੱਡੀ ਟੂਰਨਾਮੈਂਟ ਕਰਾਇਆ ਜਾਂਦਾ ਹੈ, ਜਿਸ ’ਚ ਸੂਬੇ ਦੀਆਂ ਨਾਮਵਰ ਟੀਮਾਂ ਵਲੋਂ ਭਾਗ ਲਿਆ ਜਾਂਦਾ ਹੈ ਤੇ ਜੇਤੂ ਟੀਮਾਂ ਨੂੰ ਕਲੱਬ ਵਲੋਂ ਵਿਸੇਸ਼ ਤੌਰ ’ਤੇ ਵੱਡੇ ਇਨਾਮਾਂ ਨਾਲ ਸਨਮਾਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਹੋਈ ਮੀਟਿੰਗ ’ਚ ਪਿੰਡ ਵਾਸੀਆਂ ਦੇ ਟੂਰਨਾਮੈਂਟ ਸਬੰਧੀ ਵਿਚਾਰ ਲਏ ਗਏ ਤੇ ਟੂਰਨਾਮੈਂਟ ਨੂੰ ਹੋਰ ਬਿਹਤਰ ਢੰਗ ਨਾਲ ਕਰਾਉਣ ਲਈ ਡਿਊਟੀਆਂ ਲਗਾਉਣ ਸੰਬੰਧੀ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੀ ਟੂਰਨਾਮੈਂਟ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ, ਰਵਿੰਦਰ ਸਿੰਘ, ਤੀਰਥ ਸਿੰਘ, ਨਰਿੰਦਰ ਸਿੰਘ, ਮੁਕੰਦ ਸਿੰਘ, ਰਿੰਦਰਜੀਤ ਸਿੰਘ ਬਨੀ, ਪਲਵਿੰਦਰ ਸਿੰਘ, ਗੁਰਸੇਵਕ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਜਗਵੀਰ ਸਿੰਘ, ਗੁਰਵਿੰਦਰ ਸਿੰਘ, ਹਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਵਿੰਦਰ ਸਿੰਘ ਸੌਂਢਾ, ਹੈਪੀ ਪੰਚ, ਗੁਰਜੀਤ ਸਿੰਘ ਖ਼ਾਲਸਾ, ਹਰਪਾਲ ਸਿੰਘ, ਜਰਨੈਲ ਸਿੰਘ, ਮਨਵੀਰ ਸਿੰਘ ਪੰਚ, ਗੁਲਜ਼ਾਰ ਸਿੰਘ, ਜੱਸਾ ਸਿੰਘ, ਭੁਪਿੰਦਰ ਸਿੰਘ, ਰਾਹੁਲ, ਗੁਰਮਾਨ ਸਿੰਘ ਬੈਂਸ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਗ੍ਰੇਟਰ ਵਲੋਂ ਕੁਸ਼ਟ ਆਸ਼ਰਮ ਦੇ ਵਸਨੀਕਾਂ ਨੂੰ ਭੋਜਨ, ਫਲ ਤੇ ਦੁੱਧ ਵੰਡਿਆ ਅਗਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ’ਚ ਹਲਕਾ ਸਨੌਰ ਮੋਹਰੀ-ਹਡਾਣਾ
Ad Position 24