22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 22 ਅਗਸਤ (ਰਾਜੇਸ਼ ਸ਼ਰਮਾ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਰ ਇਕੱਤਰਤਾ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪਿਛਲੀ ਕਾਰਜਕਾਰਨੀ ਭੰਗ ਕਰਨ ਦਾ ਐਲਾਨ ਕੀਤਾ। ਉਪਰੰਤ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਹਿਤੋਂ ਦੀ ਨਿਗਰਾਨੀ ਵਿਚ ਨਵੀਂ ਕਾਰਜਕਾਰਨੀ ਦਾ ਪੈਨਲ ਪੇਸ਼ ਕੀਤਾ, ਜਿਸ ਵਿਚ ਪੁਰਾਣੀ ਕਾਰਜਕਾਰਨੀ ਦੇ ਮੈਂਬਰ ਬਰਕਰਾਰ ਰਾਖੇ ਗਏ ਤੇ ਬਲਵਿੰਦਰ ਸਿੰਘ ਮਾਡਲ ਟਾਊਨ ਨੂੰ ਕਾਰਜਕਾਰੀ ਮੈਂਬਰ ਵਜੋਂ ਸ਼ਾਮਿਲ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਮੰਡੀ ਗੋਬਿੰਦਗੜ੍ਹ, 22 ਅਗਸਤ (ਰਾਜੇਸ਼ ਸ਼ਰਮਾ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਰ ਇਕੱਤਰਤਾ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪਿਛਲੀ ਕਾਰਜਕਾਰਨੀ ਭੰਗ ਕਰਨ ਦਾ ਐਲਾਨ ਕੀਤਾ। ਉਪਰੰਤ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਹਿਤੋਂ ਦੀ ਨਿਗਰਾਨੀ ਵਿਚ ਨਵੀਂ ਕਾਰਜਕਾਰਨੀ ਦਾ ਪੈਨਲ ਪੇਸ਼ ਕੀਤਾ, ਜਿਸ ਵਿਚ ਪੁਰਾਣੀ ਕਾਰਜਕਾਰਨੀ ਦੇ ਮੈਂਬਰ ਬਰਕਰਾਰ ਰਾਖੇ ਗਏ ਤੇ ਬਲਵਿੰਦਰ ਸਿੰਘ ਮਾਡਲ ਟਾਊਨ ਨੂੰ ਕਾਰਜਕਾਰੀ ਮੈਂਬਰ ਵਜੋਂ ਸ਼ਾਮਿਲ ਕੀਤਾ। ਨਵੀਂ ਕਾਰਜਕਾਰਨੀ ਦੀ ਚੋਣ ਮਗਰੋਂ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਨਵੀਂ ਚੋਣ ’ ਤੇ ਸਭ ਨੂੰ ਵਧਾਈ ਦਿੱਤੀ। ਮੀਟਿੰਗ ਦੌਰਾਨ ਜਨਰਲ ਸਕੱਤਰ ਨੇ 7 ਅਗਸਤ ਦੀ ਮਹਾਂ ਰੈਲੀ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਰੈਲੀ ਵਿਚ ਸ਼ਾਮਿਲ ਹੋਣ ’ਤੇ ਸਭ ਦਾ ਧੰਨਵਾਦ ਕੀਤਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਨਾ ਕੀਤਾ ਗਿਆ ਤਾਂ ਮੁਲਾਜ਼ਮ ਤੇ ਪੈਨਸ਼ਨਰ ਤਿੱਖਾ ਸੰਘਰਸ਼ ਪ੍ਰੋਗਰਾਮ ਉਲੀਕਣਗੇ। ਮੀਟਿੰਗ ਵਿਚ ਰਾਮ ਸਿੰਘ ਅਲਬੇਲਾ ਨੂੰ ਭਾਰਤ ਸਰਕਾਰ ਵਲੋਂ ਉਨ੍ਹਾਂ ਦੀ ਸਾਫ਼ ਸੁਥਰੀ ਗੀਤਕਾਰੀ ਤੇ ਗਾਇਕੀ ਲਈ ਸਨਮਾਨਿਤ ਕੀਤੇ ਜਾਣ ਬਦਲੇ ਵਧਾਈ ਦਿੱਤੀ ਗਈ ਅਤੇ ਸੁਸਾਇਟੀ ਵਲੋਂ ਵੀ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਭਮਾਰਸੀ ਨੇ ਆਪਣੇ ਪੋਤੇ ਦੇ ਜਨਮ ਦਿਨ ’ਤੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਾਰੇ ਮੈਂਬਰਾਂ ਨੇ ਵਧਾਈ ਦਿੱਤੀ। ਮੀਟਿੰਗ ਵਿਚ ਸਾਰੇ ਮੈਂਬਰਾਂ ਨੇ ਭਰੋਸਾ ਦਿੱਤਾ ਕਿ ਜੋ ਵੀ ਸੰਘਰਸ਼ ਦਾ ਸੱਦਾ ਮਿਲੇਗਾ, ਉਸ ਨੂੰ ਵੱਧ ਤੋਂ ਵੱਧ ਸਮਰਥਨ ਦਿੱਤਾ ਜਾਵੇਗਾ। ਬੁਲਾਰਿਆਂ ’ਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਹਿਤੋਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਮੀਤ ਪ੍ਰਧਾਨ ਸੁਰਜੀਤ ਸਿੰਘ ਭਰਪੂਰਗੜ੍ਹ, ਰਾਜਿੰਦਰ ਸਿੰਘ ਜਰਗੜੀ ਤੇ ਹੰਸ ਰਾਜ ਤਲਾਣੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿਚ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਲਾਇਨਜ਼ ਕਲੱਬ ਗ੍ਰੇਟਰ ਵਲੋਂ ਕੁਸ਼ਟ ਆਸ਼ਰਮ ਦੇ ਵਸਨੀਕਾਂ ਨੂੰ ਭੋਜਨ, ਫਲ ਤੇ ਦੁੱਧ ਵੰਡਿਆ
Ad Position 24