ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਮੰਡੀ ਗੋਬਿੰਦਗੜ੍ਹ, 22 ਅਗਸਤ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਸਕੂਲ ਪੱਧਰ ’ਤੇ ਬੜੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਕੀਤੀ ਗਈ।
ਮੰਡੀ ਗੋਬਿੰਦਗੜ੍ਹ, 22 ਅਗਸਤ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਸਕੂਲ ਪੱਧਰ ’ਤੇ ਬੜੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੀਆਂ ਪੰਜਾਬੀ ਸਭਿਆਚਾਰ ਦਾ ਇਕ ਅਭਿੰਨ ਅੰਗ ਹਨ। ਇਹ ਤਿਉਹਾਰ ਕੁੜੀਆਂ ਤੇ ਔਰਤਾਂ ਨੂੰ ਆਪਣੀਆਂ ਭਾਵਨਾਵਾਂ ਅਤੇ ਸਿਰਜਣਾਤਮਿਕਤਾ ਦਾ ਪ੍ਰਗਟਾਵਾ ਲੋਕ-ਕਲਾ ਤੇ ਲੋਕ-ਨਾਚਾਂ ਰਾਹੀਂ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਮੌਕੇ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਸੁਹਾਗ, ਘੋੜੀਆਂ, ਮਾਹੀਆ, ਟੱਪੇ, ਸਮੂਹਿਕ ਨਾਚ, ਸੋਲੋ ਡਾਂਸ ਅਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਖ਼ਾਸ ਖਿੱਚ ਦਾ ਕੇਂਦਰ ਪੰਜਾਬ ਦਾ ਅਲੋਪ ਹੋ ਰਿਹਾ ਲੋਕ ਨਾਚ ਲੁੱਡੀ ਰਿਹਾ, ਜਿਸ ਨੂੰ ਵਿਦਿਆਰਥਣਾਂ ਵਲੋਂ ਉਤਸ਼ਾਹ ਅਤੇ ਜੋਸ਼ ਨਾਲ ਪੇਸ਼ ਕੀਤਾ। ਇਨ੍ਹਾਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗ ਦਿੱਤਾ। ਇਸ ਸਮੁੱਚੇ ਪ੍ਰੋਗਰਾਮ ਵਿਚ ਰੁਪਿੰਦਰ ਕੌਰ ਮੈਥ ਟੀਚਰ ਤੇ ਗੁਰਪ੍ਰੀਤ ਬਹਿਕੀ ਹਿੰਦੀ ਮਿਸਟੈਸ ਨੇ ਸਮੂਹ ਸਕੂਲ ਸਟਾਫ਼ ਆਪਣਾ ਯੋਗਦਾਨ ਪਾਇਆ। ਸਮਾਗਮ ਦੇ ਅੰਤ ’ਚ ਵੱਖ-ਵੱਖ ਪੇਸ਼ਕਾਰੀਆਂ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਮਿਸ ਤੀਜ ਦਾ ਟਾਈਟਲ ਅਸ਼ਨੂਰ ਕੌਰ ਨੂੰ ਦਿੱਤਾ ਤੇ ਰਨਰ ਅਪ ਦਾ ਟਾਈਟਲ ਨਿਸ਼ਿਕਾ ਨੇ ਪ੍ਰਾਪਤ ਕੀਤਾ।