22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਸਭ ਵਰਗਾਂ ਦਾ ਧੰਨਵਾਦ-ਮਾਨ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੌਮੀ ਇਨਸਾਫ਼ ਮੋਰਚੇ ਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਵਲੋਂ ਸਿੱਖਾਂ ’ਤੇ 15 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਏ ਹਕੂਮਤੀ ਜ਼ਬਰ ਵਿਰੁੱਧ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਵਿਚ ਸਹਿਯੋਗ ਕਰਨ ਵਾਲੇ ਸਭ ਵਰਗਾਂ ਤੇ ਪੰਥਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਜਿਥੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਅਹੁਦੇਦਾਰਾਂ, ਮੈਂਬਰਾਂ, ਸਮਰਥਕਾਂ ਵਲੋਂ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਨਿਭਾਈ ਗਈ ਜ਼ਿੰਮੇਵਾਰੀ ਲਈ ਧੰਨਵਾਦ ਕਰਦਾ ਹੈ, ਉਥੇ ਪੰਜਾਬ ਸੂਬੇ ਨਾਲ ਸੰਬੰਧਿਤ ਸਭ ਦੁਕਾਨਦਾਰਾਂ, ਕਾਰੋਬਾਰੀ ਲੋਕਾਂ, ਟਰਾਂਸਪੋਰਟਰਾਂ, ਵਿਦਿਆਰਥੀਆ, ਮੁਲਾਜ਼ਮਾਂ ਤੇ ਮਜ਼ਦੂਰਾਂ ਦਾ ਵੀ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਪੰਥ ਦੇ ਇਸ ਵੱਡੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਵਿਚ ਸਹਿਯੋਗ ਕੀਤਾ, ਜਿਸ ਦੀ ਬਦੌਲਤ ਸਾਡਾ ਰੋਸ ਭਰਿਆ ਸੰਦੇਸ਼ ਕੇਂਦਰ ਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚ ਚੁੱਕਿਆ ਹੈ।

Ad Position 21
No active advertisement
ਅਜੀਤ ਡੈਸਕ 23-08-2026
ਫ਼ਤਹਿਗੜ੍ਹ ਸਾਹਿਬ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੌਮੀ ਇਨਸਾਫ਼ ਮੋਰਚੇ ਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਵਲੋਂ ਸਿੱਖਾਂ ’ਤੇ 15 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਏ ਹਕੂਮਤੀ ਜ਼ਬਰ ਵਿਰੁੱਧ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਵਿਚ ਸਹਿਯੋਗ ਕਰਨ ਵਾਲੇ ਸਭ ਵਰਗਾਂ ਤੇ ਪੰਥਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਜਿਥੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਅਹੁਦੇਦਾਰਾਂ, ਮੈਂਬਰਾਂ, ਸਮਰਥਕਾਂ ਵਲੋਂ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਲਈ ਨਿਭਾਈ ਗਈ ਜ਼ਿੰਮੇਵਾਰੀ ਲਈ ਧੰਨਵਾਦ ਕਰਦਾ ਹੈ, ਉਥੇ ਪੰਜਾਬ ਸੂਬੇ ਨਾਲ ਸੰਬੰਧਿਤ ਸਭ ਦੁਕਾਨਦਾਰਾਂ, ਕਾਰੋਬਾਰੀ ਲੋਕਾਂ, ਟਰਾਂਸਪੋਰਟਰਾਂ, ਵਿਦਿਆਰਥੀਆ, ਮੁਲਾਜ਼ਮਾਂ ਤੇ ਮਜ਼ਦੂਰਾਂ ਦਾ ਵੀ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਪੰਥ ਦੇ ਇਸ ਵੱਡੇ ਦਰਦ ਨੂੰ ਮਹਿਸੂਸ ਕਰਦਿਆਂ ਪੰਜਾਬ ਬੰਦ ਦੀ ਕਾਲ ਨੂੰ ਕਾਮਯਾਬ ਕਰਨ ਵਿਚ ਸਹਿਯੋਗ ਕੀਤਾ, ਜਿਸ ਦੀ ਬਦੌਲਤ ਸਾਡਾ ਰੋਸ ਭਰਿਆ ਸੰਦੇਸ਼ ਕੇਂਦਰ ਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚ ਚੁੱਕਿਆ ਹੈ। ਸ. ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੁਝ ਦਿਨ ਪਹਿਲਾਂ ਆਪਣੀ ਪਾਰਟੀ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਕਰਦੇ ਹੋਏ ਇਹ ਐਲਾਨ ਕੀਤਾ ਸੀ ਕਿ ਜੇਕਰ ਸਿਮਰਨਜੀਤ ਸਿੰਘ ਮਾਨ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਚੋਣ ਲੜਨਗੇ ਤਾਂ ਪੁਨਰ ਸੁਰਜੀਤ ਅਕਾਲੀ ਦਲ ਤੇ ਸਾਡੇ ਸਭ ਸਮਰਥਕ ਸਿਮਰਨਜੀਤ ਸਿੰਘ ਮਾਨ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨਗੇ। ਇਸ ਬਦਲੇ ਵੀ ਸ. ਮਾਨ ਨੇ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਪਾਰਟੀ ਮੈਂਬਰਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਕੁਮਾਰੀ ਸੰਸਥਾ ਨੇ ‘ਨਸ਼ਾ ਮੁਕਤ ਭਾਰਤ ਮੁਹਿੰਮ’ ਤਹਿਤ ਸਕੂਲ ’ਚ ਕਰਵਾਇਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਬੂਟਿਆਂ ਦੀ ਰੱਖਿਆ ਦੇ ਵਾਅਦੇ ਨਾਲ ‘ਗੋ ਗਰੀਨ ਡਰਾਈਵ’ ਸ਼ੁਰੂ
Ad Position 24