ਨਗਰ ਕੌਂਸਲ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਗਊਸ਼ਾਲਾ ਅਮਲੋਹ ’ਚ ਗਊ ਪੂਜਾ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ
ਅਮਲੋਹ, 23 ਅਗਸਤ (ਅੰਮ੍ਰਿਤ ਸਿੰਘ ਸ਼ੇਰਗਿੱਲ)-ਪੰਜਾਬ ਦੇ ਅਮੀਰ ਸਭਿਆਚਾਰ ਤੇ ਪੁਰਾਤਨ ਵਿਰਸੇ ਦੀ ਝਲਕ ਉਸ ਸਮੇਂ ਵੇਖਣ ਨੂੰ ਮਿਲੀ, ਜਦੋਂ ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਰ ਅਮਲੋਹ ਵਲੋਂ ਸ੍ਰੀ ਰਾਮ ਲੀਲ੍ਹਾ ਹਾਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ। ਤੀਆਂ ਦੇ ਰੰਗ ਵਿਚ ਰੰਗੇ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਕੀਤੀਆਂ ਗਈਆਂ ਰੰਗਾ-ਰੰਗ ਪੇਸ਼ਕਾਰੀਆਂ ਨੇ ਮਾਹੌਲ ਨੂੰ ਪੂਰਾ ਦਿਲਕਸ਼ ਬਣਾ ਦਿੱਤਾ।
ਅਮਲੋਹ, 23 ਅਗਸਤ (ਅੰਮ੍ਰਿਤ ਸਿੰਘ ਸ਼ੇਰਗਿੱਲ)-ਪੰਜਾਬ ਦੇ ਅਮੀਰ ਸਭਿਆਚਾਰ ਤੇ ਪੁਰਾਤਨ ਵਿਰਸੇ ਦੀ ਝਲਕ ਉਸ ਸਮੇਂ ਵੇਖਣ ਨੂੰ ਮਿਲੀ, ਜਦੋਂ ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਰ ਅਮਲੋਹ ਵਲੋਂ ਸ੍ਰੀ ਰਾਮ ਲੀਲ੍ਹਾ ਹਾਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ। ਤੀਆਂ ਦੇ ਰੰਗ ਵਿਚ ਰੰਗੇ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਕੀਤੀਆਂ ਗਈਆਂ ਰੰਗਾ-ਰੰਗ ਪੇਸ਼ਕਾਰੀਆਂ ਨੇ ਮਾਹੌਲ ਨੂੰ ਪੂਰਾ ਦਿਲਕਸ਼ ਬਣਾ ਦਿੱਤਾ। ਸਮਾਗਮ ਵਿਚ ਨਗਰ ਕੌਂਸਲ ਅਮਲੋਹ ਦੀ ਨਵ-ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਕੂਲ ਦੀ ਪ੍ਰਿੰਸੀਪਲ ਆਚਲ ਰਾਣੀ ਵਲੋਂ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਦਾ ਅਨਮੋਲ ਹਿੱਸਾ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਤੇਜ਼ੀ ਨਾਲ ਬਦਲ ਰਹੇ ਸਮੇਂ ਵਿਚ ਆਪਣੇ ਵਿਰਸੇ ਤੋਂ ਦੂਰ ਨਾ ਹੋਵੇ, ਇਸ ਲਈ ਸਕੂਲ ਵਲੋਂ ਸਮੇਂ-ਸਮੇਂ ’ਤੇ ਅਜਿਹੇ ਸੱਭਿਆਚਾਰਕ ਸਮਾਗਮ ਕਰਵਾਏ ਜਾਂਦੇ ਹਨ। ਅਜਿਹੀਆਂ ਗਤੀਵਿਧੀਆਂ ਜਿੱਥੇ ਵਿਦਿਆਰਥੀਆਂ ਦੇ ਸਰੀਰਕ, ਬੌਧਿਕ ਅਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ, ਉੱਥੇ ਉਨ੍ਹਾਂ ਅੰਦਰ ਆਪਣੀ ਮਿੱਟੀ, ਸਭਿਆਚਾਰ ਅਤੇ ਵਿਰਸੇ ਪ੍ਰਤੀ ਪਿਆਰ ਵੀ ਪੈਦਾ ਕਰਦੀਆਂ ਹਨ। ਤੀਆਂ ਦੇ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ, ਜਿਸ ਨੇ ਪੰਜਾਬ ਦੇ ਪੁਰਾਤਨ ਸਭਿਆਚਾਰ ਦੀ ਯਾਦ ਤਾਜ਼ਾ ਕਰਵਾਈ। ਸਮਾਗਮ ਵਿਚ ਵਿਦਿਆਰਥੀਆਂ ਦੀਆਂ ਮਾਵਾਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀਆਂ ਪਰਿਵਾਰਕ ਮਹਿਲਾਵਾਂ ਕਮਲੇਸ਼ ਰਾਣੀ, ਸਮ੍ਰਿਤੀ ਗਰਗ, ਸ਼ਮਾ ਗੋਇਲ, ਸਾਰਿਕਾ ਬੇਦੀ, ਅਨੂ ਮਿੱਤਲ ਤੇ ਹਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।