ਹਰਿਆਵਲੇ ਭਵਿੱਖ ਵੱਲ ਸੰਤ ਨਿਰੰਕਾਰੀ ਮਿਸ਼ਨ ਦਾ ਜਨ-ਅੰਦੋਲਨ
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਬਾਬਾ ਹਰਦੇਵ ਸਿੰਘ ਦੀ ਪ੍ਰੇਰਨਾ ਸਦਕਾ ਨਿਰੰਕਾਰੀ ਮਿਸ਼ਨ ਸਰਹਿੰਦ ਵਲੋਂ ਸਰਕਾਰੀ ਖੇਡ ਸਟੇਡੀਅਮ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਸਰਹਿੰਦ ਬਰਾਂਚ ਦੇ ਮੁਖੀ ਰਣਧੀਰ ਸਿੰਘ ਨੇ ਦੱਸਿਆ ਕਿ ਹਰਿਆਵਲੇ ਭਵਿੱਖ ਵੱਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਜਨ-ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜੋ ਅੱਜ ਦੇਸ਼-ਵਿਆਪੀ ਜਨ-ਅੰਦੋਲਨ ਦਾ ਰੂਪ ਧਾਰਨ ਕਰ ਚੁੱਕਾ ਹੈ।
ਫ਼ਤਹਿਗੜ੍ਹ ਸਾਹਿਬ, 23 ਅਗਸਤ (ਬਲਜਿੰਦਰ ਸਿੰਘ)-ਬਾਬਾ ਹਰਦੇਵ ਸਿੰਘ ਦੀ ਪ੍ਰੇਰਨਾ ਸਦਕਾ ਨਿਰੰਕਾਰੀ ਮਿਸ਼ਨ ਸਰਹਿੰਦ ਵਲੋਂ ਸਰਕਾਰੀ ਖੇਡ ਸਟੇਡੀਅਮ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਸਰਹਿੰਦ ਬਰਾਂਚ ਦੇ ਮੁਖੀ ਰਣਧੀਰ ਸਿੰਘ ਨੇ ਦੱਸਿਆ ਕਿ ਹਰਿਆਵਲੇ ਭਵਿੱਖ ਵੱਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਜਨ-ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜੋ ਅੱਜ ਦੇਸ਼-ਵਿਆਪੀ ਜਨ-ਅੰਦੋਲਨ ਦਾ ਰੂਪ ਧਾਰਨ ਕਰ ਚੁੱਕਾ ਹੈ। ਇਸ ਦਾ ਮਨੋਰਥ ਸਿਰਫ਼ ਰੁੱਖ ਲਗਾਉਣਾ ਹੀ ਨਹੀਂ, ਸਗੋਂ ਕੁਦਰਤ ਨਾਲ ਰੂਹਾਨੀ ਸਾਂਝ ਨੂੰ ਮੁੜ ਸੁਰਜੀਤ ਕਰਨਾ, ਵਾਤਾਵਰਨ ਦੀ ਸੰਭਾਲ ਨੂੰ ਜੀਵਨ-ਮੁੱਲ ਵਜੋਂ ਸਥਾਪਿਤ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਹਰੀ-ਭਰੀ, ਸਵੱਛ ਤੇ ਸੰਤੁਲਿਤ ਧਰਤੀ ਦਾ ਨਿਰਮਾਣ ਕਰਨਾ ਹੈ। ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਜੋਗਿੰਦਰ ਸੁਖੀਜਾ ਨੇ ਦੱਸਿਆ ਕਿ ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਹੁਣ ਤੱਕ ਲਗਭਗ 350 ਮਿੰਨੀ ਜੰਗਲ ਸਥਾਪਿਤ ਕੀਤੇ ਜਾ ਚੁੱਕੇ ਹਨ, ਜਦੋਂ ਕਿ 600 ਤੋਂ ਵੱਧ ‘ਵਨਨੈੱਸ ਵਨ’ ਸਥਾਨਾਂ ’ਤੇ ਸ਼ਰਧਾਲੂ ਅਤੇ ਸੇਵਾਦਾਰ ਪੂਰਨ ਸਮਰਪਣ ਨਾਲ ਇਨ੍ਹਾਂ ਰੁੱਖਾਂ ਦੀ ਸੰਭਾਲ ਅਤੇ ਪਾਲਨਾ ਕਰ ਰਹੇ ਹਨ। ਇਸ ਮੌਕੇ ਸੇਵਦਲ ਸਰਹਿੰਦ ਯੂਨਿਟ ਦੇ ਸੰਚਾਲਕ ਗੁਰਮੁੱਖ ਰਾਮ ਅਤੇ ਹੋਰ ਸੇਵਦਲ ਦੀਆਂ ਸੰਗਤਾਂ ਹਾਜ਼ਰ ਸਨ।