23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਚੰਡੀਗੜ੍ਹ ਧਰਨੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਈਸ਼ਰਸਰ ਸਾਹਿਬ ਰਾਣਵਾਂ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਸ਼ਮੀਰ ਸਿੰਘ ਜਟਾਣਾ ਉੱਚਾ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਮੇਜਰ ਸਿੰਘ ਬਰਵਾਲੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 24-08-2026
ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਈਸ਼ਰਸਰ ਸਾਹਿਬ ਰਾਣਵਾਂ ਵਿਖੇ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਸ਼ਮੀਰ ਸਿੰਘ ਜਟਾਣਾ ਉੱਚਾ ਪ੍ਰਧਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਮੇਜਰ ਸਿੰਘ ਬਰਵਾਲੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਚੰਡੀਗੜ੍ਹ ਵਿਖੇ 1 ਸਤੰਬਰ ਤੋਂ 7 ਸਤੰਬਰ 2026 ਤੱਕ ਲਗਾਏ ਜਾ ਰਹੇ ਧਰਨੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਧਰਨੇ ਦੌਰਾਨ ਹਰੇਕ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਤੇ ਹਰੇਕ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਸਮੇਤ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਬਾਰੇ ਵੀ ਵਿਚਾਰ ਕੀਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਟਰੇਡ ਡੀਲ ਨਾਲ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਹਾ ਕਿ ਕਿਸਾਨਾਂ ਦੇ ਹਿਤਾਂ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਇਲਾਕੇ ਦੇ ਸਮੂਹ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਕਿਸਾਨੀ ਮੰਗਾਂ ਦੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਵੱਡੀ ਗਿਣਤੀ ਵਿਚ ਯੂਨੀਅਨ ਦੇ ਹੋਰ ਅਹੁਦੇਦਾਰ ਤੇ ਇਲਾਕੇ ਭਰ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜੂ ਖੰਨਾ ਦੀ ਮਿਹਨਤ ਸਦਕਾ ਹਲਕਾ ਅਮਲੋਹ ’ਚ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ-ਜਸਵੰਤ, ਰੇਸ਼ਮ, ਅਮਨਿੰਦਰ ਅਗਲੀ ਖ਼ਬਰ ਬਰਸੀ ’ਤੇ ਵਿਸ਼ੇਸ਼-ਸੰਤ ਅਜੀਤ ਸਿੰਘ ਨਥਮੱਲਪੁਰ ਵਾਲੇ
Ad Position 24