23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਬਾ ਵਿਸ਼ਵਕਰਮਾ ਭਵਨ ਦੇ ਨਿਰਮਾਣ ਕਾਰਜਾਂ ਦਾ ਡਾ. ਅਮਰ ਸਿੰਘ ਨੇ ਕੀਤਾ ਉਦਘਾਟਨ

ਮੰਡੀ ਗੋਬਿੰਦਗੜ੍ਹ, 23 ਅਗਸਤ (ਰਾਜੇਸ਼ ਸ਼ਰਮਾ)-ਬਾਬਾ ਵਿਸ਼ਵਕਰਮਾ ਭਵਨ, ਜੀ. ਟੀ.

Ad Position 21
No active advertisement
ਬਾਬਾ ਵਿਸ਼ਵਕਰਮਾ ਭਵਨ ਵਿਖੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਡਾ. ਅਮਰ ਸਿੰਘ ਤੇ ਰਣਦੀਪ ਸਿੰਘ ਨਾਭਾ ਅਤੇ ਹੋਰ। ਅਜੀਤ ਤਸਵੀਰ 24-08-2026
ਮੰਡੀ ਗੋਬਿੰਦਗੜ੍ਹ, 23 ਅਗਸਤ (ਰਾਜੇਸ਼ ਸ਼ਰਮਾ)-ਬਾਬਾ ਵਿਸ਼ਵਕਰਮਾ ਭਵਨ, ਜੀ. ਟੀ. ਰੋਡ ਮੰਡੀ ਗੋਬਿੰਦਗੜ੍ਹ ਵਿਖੇ ਸੰਸਦ ਮੈਂਬਰ ਤੇ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਵਲੋ ਆਪਣੇ ਅਖ਼ਤਿਆਰੀ ਫ਼ੰਡ ’ਚੋਂ ਮਨਜ਼ੂਰ ਹੋਈ 10 ਲੱਖ ਰੁਪਏ ਦੀ ਗਰਾਂਟ ਨਾਲ ਕਰਵਾਏ ਜਾਣ ਵਾਲੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਾਜਿੰਦਰ ਕੁਮਾਰ ਬਿੱਟੂ ਹਾਜ਼ਰ ਸਨ। ਇਸ ਦੌਰਾਨ ਬਾਬਾ ਵਿਸ਼ਵਕਰਮਾ ਵੈੱਲਫੇਅਰ ਟਰੱਸਟ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਅਤੇ ਡਾ. ਅਮਰ ਸਿੰਘ ਦਾ ਗਰਾਂਟ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਡਾ . ਅਮਰ ਸਿੰਘ ਨੇ ਕਿਹਾ ਕਿ ਲੋਕਾਂ ਵਲੋਂ ਦਿੱਤੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਤੇ ਵਿਕਾਸ ਕਾਰਜਾਂ ’ਤੇ ਹੀ ਖ਼ਰਚ ਹੋਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਨ ਦੇ ਵਿਕਾਸ ਲਈ ਭਵਿੱਖ ਵਿਚ ਵੀ ਹੋਰ ਸਹਿਯੋਗ ਦੀ ਲੋੜ ਪਈ ਤਾਂ ਉਹ ਹਰ ਸੰਭਵ ਸਹਿਯੋਗ ਦੇਣਗੇ, ਉਨ੍ਹਾਂ ਟਰੱਸਟ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ। ਡਾ. ਅਮਰ ਸਿੰਘ ਨੇ ਅੱਗੇ ਕਿਹਾ ਕਿ ਕਾਂਗਰਸ ਦਾ ਮੈਨੀਫੈਸਟੋ ਸਿਰਫ਼ ਚੋਣ ਵਾਅਦਿਆਂ ਦੀ ਸੂਚੀ ਨਹੀਂ ਹੋਵੇਗਾ, ਬਲਕਿ ਪੰਜਾਬ ਦੇ ਲੋਕਾਂ ਦੀਆਂ ਆਸਾਂ, ਲੋੜਾਂ ਤੇ ਭਵਿੱਖ ਦੀਆਂ ਉਮੀਦਾਂ ਦਾ ਮੈਨੀਫੈਸਟੋ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ਤਿਆਰ ਕਰਨ ਸਮੇਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ ਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਆਰਥਿਕਤਾ, ਰੁਜ਼ਗਾਰ ਦੇ ਵਧੇਰੇ ਮੌਕੇ, ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਤੇ ਉਦਯੋਗਿਕ ਵਿਕਾਸ ਦੀ ਲੋੜ ਹੈ। ਲੋਕਾਂ ਦੀ ਆਵਾਜ਼ ਨੂੰ ਮੈਨੀਫੈਸਟੋ ਦਾ ਕੇਂਦਰ ਬਣਾਇਆ ਜਾਵੇਗਾ ਤੇ ਅਜਿਹਾ ਮੈਨੀਫੈਸਟੋ ਤਿਆਰ ਕਰਨ ਦੀ ਕੋਸ਼ਿਸ਼ ਹੋਵੇਗੀ, ਜਿਸ ਨੂੰ ਅਮਲੀ ਰੂਪ ਦਿੱਤਾ ਜਾ ਸਕੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਲੋਕਾਂ ਦੀ ਭਾਗੀਦਾਰੀ ਨਾਲ ਤਿਆਰ ਕੀਤਾ ਮੈਨੀਫੈਸਟੋ ਪੰਜਾਬ ਦੇ ਬਿਹਤਰ ਤੇ ਖ਼ੁਸ਼ਹਾਲ ਭਵਿੱਖ ਦੀ ਮਜ਼ਬੂਤ ਨੀਂਹ ਬਣੇਗਾ। ਇਸ ਮੌਕੇ ਟਰੱਸਟ ਦੇ ਪ੍ਰਧਾਨ ਗੁਰਮੁਖ ਸਿੰਘ ਲੋਟੇ, ਪ੍ਰੇਮ ਸਿੰਘ ਲੋਟੇ, ਜਸਵੰਤ ਸਿੰਘ ਭੋਡੇ, ਬਹਾਦਰ ਸਿੰਘ ਭਾਦਲਾ, ਮਹਿੰਦਰ ਸਿੰਘ ਲੋਟੇ, ਅੰਗਰੇਜ਼ ਸਿੰਘ ਜਗਦੇਓ, ਗੁਰਜੀਤ ਸਿੰਘ ਟਿੰਕੂ ਲੋਟੇ, ਸੁਰਿੰਦਰ ਪਾਲ ਸਿੰਘ ਘਟੌੜੇ, ਜਸਵੰਤ ਸਿੰਘ, ਕੁਲਦੀਪ ਸਿੰਘ ਚੈਂਪੀਅਨ, ਈਸ਼ਰ ਸਿੰਘ ਸੋਹਣਪਾਲ, ਜਗਦੀਸ਼ ਸਿੰਘ ਲੋਟੇ, ਕ੍ਰਿਸ਼ਨ ਚੰਦ ਅਤਲੀ, ਜਗਵੀਰ ਸਿੰਘ ਸਲਾਣਾ, ਮਾਸਟਰ ਜਰਨੈਲ ਸਿੰਘ, ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ, ਪੂਨਮ ਗੁਸਾਈਂ, ਬਲਾਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਿੰਪਲ ਸ਼ਰਮਾ ਤੇ ਚੇਤਨ ਸ਼ਰਮਾ, ਮਨਪ੍ਰੀਤ ਸਿੰਘ ਮਿੰਟਾ, ਕਮਲਜੀਤ ਸੋਮਾ, ਜਗਦੀਪ ਸਿੰਘ ਬੰਟੀ, ਨਰੇਸ਼ ਕੁਮਾਰ, ਮੋਹਿਤ ਵਰਮਾ, ਅੰਕੁਰ ਕੁਮਾਰ, ਫੋਰਮੈਨ ਧਰਮਪਾਲ, ਅਮਰੀਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡ ਮੰਤਰੀ ਗੌਰਵ ਗੌਤਮ ਦੀ ਅਨੋਖੀ ਪਹਿਲ ‘ਖੇਲ-ਪੇ-ਚਰਚਾ’ ਅੱਜ ਤੋਂ ਹੋਵੇਗੀ ਸ਼ੁਰੂ ਅਗਲੀ ਖ਼ਬਰ ਪੰਜਾਬ ’ਤੇ ਰਾਜ ਕਰਨ ਵਾਲੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੰਥਕ ਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਦਾ ਸਥਾਈ ਹੱਲ...
Ad Position 24