ਵਿਕੀ ਘਨੌਰ ਨੇ ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਵੀਰ ਸਿੰਘ ਘੁੰਮਣ ਨਾਲ ਅਹਿਮ ਮੁਲਾਕਾਤ
ਘਨੌਰ, 24 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ, ਆਮ ਆਦਮੀ ਪਾਰਟੀ ਪੰਜਾਬ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ. ਐਸ.
ਚ
ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਰਾਜਵੀਰ ਸਿੰਘ ਘੁੰਮਣ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ। ਅਜੀਤ ਤਸਵੀਰ
25-08-2026
ਘਨੌਰ, 24 ਅਗਸਤ (ਸਰਦਾਰਾ ਸਿੰਘ ਲਾਛੜੂ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ, ਆਮ ਆਦਮੀ ਪਾਰਟੀ ਪੰਜਾਬ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ. ਐਸ. ਡੀ. ਰਾਜਵੀਰ ਸਿੰਘ ਘੁੰਮਣ ਨਾਲ ਇਕ ਵਿਸ਼ੇਸ਼ ਅਤੇ ਅਹਿਮ ਮੁਲਾਕਾਤ ਕੀਤੀ। ਬੈਠਕ ਦੌਰਾਨ ਵਿਧਾਨ ਸਭਾ ਹਲਕਾ ਘਨੌਰ ਦੇ ਸਰਬਪੱਖੀ ਵਿਕਾਸ, ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਵਿੱਕੀ ਘਨੌਰ ਨੇ ਹਲਕੇ ਦੀ ਸਭ ਤੋਂ ਵੱਡੀ ਤੇ ਚਿਰੋਕਣੀ ਮੰਗ ਨੂੰ ਪ੍ਰਮੁੱਖਤਾ ਨਾਲ ਚੁੱਕਦਿਆਂ ਘੱਗਰ ਦਰਿਆ ਦੀ ਸਮੱਸਿਆ ਦਾ ਸਥਾਈ ਹੱਲ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਘੱਗਰ ਦਰਿਆ ਕਾਰਨ ਹਲਕੇ ਦੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਪਿੰਡਾਂ ਦਾ ਭਾਰੀ ਨੁਕਸਾਨ ਹੁੰਦਾ ਹੈ, ਜਿਸ ਲਈ ਠੋਸ ਅਤੇ ਪੱਕੀ ਨਹਿਰੀ ਯੋਜਨਾਬੰਦੀ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ, ਹਲਕਾ ਘਨੌਰ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ, ਖੇਡ ਢਾਂਚੇ ਨੂੰ ਬਿਹਤਰ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਸੜਕੀ ਨੈੱਟਵਰਕ ਦੇ ਸੁਧਾਰ ਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਸੰਬੰਧੀ ਵੀ ਗੰਭੀਰ ਚਰਚਾ ਹੋਈ। ਓ. ਐਸ. ਡੀ. ਰਾਜਵੀਰ ਸਿੰਘ ਘੁੰਮਣ ਨੇ ਵਿੱਕੀ ਘਨੌਰ ਵਲੋਂ ਚੁੱਕੇ ਗਏ ਸਾਰੇ ਨੁਕਤਿਆਂ ਤੇ ਹਲਕਾ ਘਨੌਰ ਦੇ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਘੱਗਰ ਦਰਿਆ ਦੇ ਮਸਲੇ ਸਮੇਤ ਹਲਕੇ ਦੇ ਹਰ ਵਿਕਾਸ ਕਾਰਜ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।