25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਾਰਡ ਨੰ. 3, 14 ਤੇ 20 ਵਿਚ ਇਸਤਰੀ ਅਕਾਲੀ ਦਲ ਦੀਆਂ ਹੋਈਆਂ ਭਰਵੀਆਂ ਮੀਟਿੰਗਾਂ

ਮੰਡੀ ਗੋਬਿੰਦਗੜ੍ਹ, 24 ਅਗਸਤ (ਇਕਬਾਲਦੀਪ ਸੰਧੂ)-ਸ਼ਹਿਰ ਦੇ ਵਾਰਡ ਨੰ. 3, 14 ਤੇ 20 ਵਿਚ ਇਸਤਰੀ ਅਕਾਲੀ ਦਲ ਵਲੋਂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਵਿਸ਼ੇਸ਼ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 25-08-2026
ਮੰਡੀ ਗੋਬਿੰਦਗੜ੍ਹ, 24 ਅਗਸਤ (ਇਕਬਾਲਦੀਪ ਸੰਧੂ)-ਸ਼ਹਿਰ ਦੇ ਵਾਰਡ ਨੰ.3, 14 ਤੇ 20 ਵਿਚ ਇਸਤਰੀ ਅਕਾਲੀ ਦਲ ਵਲੋਂ ਬੀਬੀ ਕਿਰਨਦੀਪ ਕੌਰ ਖੰਨਾ ਦੀ ਅਗਵਾਈ ਹੇਠ ਵਿਸ਼ੇਸ਼ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਬੀਬੀ ਕਿਰਨਦੀਪ ਕੌਰ ਖੰਨਾ ਨੇ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਔਰਤਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕਥਿਤ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹਿਤਾਂ ਅਤੇ ਲੋਕਾਂ ਦੀਆਂ ਉਮੀਦਾਂ ਦੀ ਮਜ਼ਬੂਤ ਆਵਾਜ਼ ਬਣਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜਥੇਬੰਦਕ ਤੌਰ ’ਤੇ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਿਵਾਉਣ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ। ਇਸ ਦੌਰਾਨ ਵੱਖ-ਵੱਖ ਵਾਰਡਾਂ ਵਿਚ ਹੋਈਆਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਮੌਜੂਦ ਔਰਤਾਂ ਵਲੋਂ ਬੀਬੀ ਕਿਰਨਦੀਪ ਕੌਰ ਖੰਨਾ ਦਾ ਸਨਮਾਨ ਵੀ ਕੀਤਾ। ਮੀਟਿੰਗਾਂ ਦੌਰਾਨ ਬੀਬੀ ਕਿਰਨਦੀਪ ਕੌਰ ਖੰਨਾ, ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਡਾ. ਅਰਜੁਨ ਸਿੰਘ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਤੇ ਜਥੇਦਾਰ ਜਰਨੈਲ ਸਿੰਘ ਮਾਜਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਨ੍ਹਾਂ ਮੀਟਿੰਗਾਂ ਵਿਚ ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਲਜਿੰਦਰ ਸਿੰਘ ਸੋਹਲ, ਸਿਮਰਨਜੀਤ ਸਿੰਘ ਧਾਲੀਵਾਲ, ਦਲਜੀਤ ਕੌਰ, ਸੁਖਵਿੰਦਰ ਕੌਰ ਸੁੱਖੀ, ਬਲਵਿੰਦਰ ਕੌਰ, ਮਧੂਮੀਤ ਬਡੇਰਾ, ਪਰਮਿੰਦਰ ਸਿੰਘ ਪਨਾਗ, ਬਹਾਦਰ ਸਿੰਘ, ਹਰਸ਼ ਸਿੰਘ, ਮਨਜੀਤ ਕੌਰ, ਭਿੰਦਰ ਸਿੰਘ, ਪਰਮਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, ਸਰਬਜੀਤ ਕੌਰ, ਪਿੰਕੀ ਰਾਣੀ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਮਨਦੀਪ ਕੌਰ ਮਾਨ, ਗੁਰਮੀਤ ਕੌਰ, ਸੀਤਾ ਦੇਵੀ, ਸ੍ਰੀ ਦੇਵੀ, ਗਗਨਦੀਪ ਕੌਰ ਮਾਨ, ਜੀਤ ਕੌਰ, ਕੁਸ਼ੱਲਿਆ ਦੇਵੀ , ਰਾਜਵਿੰਦਰ ਕੌਰ, ਪੂਜਾ ਰਾਣੀ, ਦਰੋਪਤੀ ਦੇਵੀ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ ਰਿੰਪੀ, ਕਰਮਜੀਤ ਗਾਂਧੀ, ਰਾਮ ਸਿੰਘ, ਹਰਪਿੰਦਰ ਸਿੰਘ ਭੂਰਾ, ਰਾਜੂ ਸ਼ਾਹੀ, ਹੇਮਾ ਰਾਣੀ, ਪ੍ਰੇਮ ਲਤਾ, ਉਰਮਲਾ ਦੇਵੀ, ਕਰਮਜੀਤ ਕੌਰ, ਸਲੋਚਨਾ ਦੇਵੀ, ਕਮਲਾ ਦੇਵੀ, ਬਿੰਦੂ ਰਾਣੀ, ਲੀਲਾ ਦੇਵੀ, ਸਰਿਤਾ ਦੇਵੀ, ਪ੍ਰੀਆ ਰਾਣੀ, ਸੀਮਾ ਰਾਣੀ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਔਰਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਖ਼ੂਨਦਾਨ ਕੈਂਪ ਵਿਚ 80 ਦੇ ਕਰੀਬ ਯੂਨਿਟ ਖ਼ੂਨ ਇਕੱਤਰ ਅਗਲੀ ਖ਼ਬਰ ਪਿੰਡ ਬੁੱਚੜੇ ਨਰਵਾਣਾ ਨਹਿਰ ’ਤੇ ਜਲਦ ਹੀ ਬਣ ਕੇ ਤਿਆਰ ਹੋਵੇਗਾ ਸਟੀਲ ਦਾ ਪੁਲ਼-ਵਿਧਾਇਕ ਰਾਏ
Ad Position 24