ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
ਖਮਾਣੋਂ, 24 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸਰਬਜੀਤ ਸਿੰਘ ਅਮਰਾਲਾ ਸੂਬਾ ਵਿੱਤ ਸਕੱਤਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਭਾਕਿਯੂ ਕਾਦੀਆਂ ਪਿੰਡ ਭੜੀ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬ ਸੰਮਤੀ ਨਾਲ ਕਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਨੂੰ ਪ੍ਰਧਾਨ ਬਣਾਇਆ।
ਖਮਾਣੋਂ, 24 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਸਰਬਜੀਤ ਸਿੰਘ ਅਮਰਾਲਾ ਸੂਬਾ ਵਿੱਤ ਸਕੱਤਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਭਾਕਿਯੂ ਕਾਦੀਆਂ ਪਿੰਡ ਭੜੀ ਦੀ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬ ਸੰਮਤੀ ਨਾਲ ਕਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਨੂੰ ਪ੍ਰਧਾਨ ਬਣਾਇਆ। ਨਵ-ਨਿਯੁਕਤ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਉਹ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੂੰ ਭੜੀ ਖੇਤਰ ਵਿਚ ਹੋਰ ਮਜ਼ਬੂਤ ਕਰਨ ਲਈ ਆਪਣੇ ਬਣਦੇ ਯਤਨ ਕਰਨਗੇ ਅਤੇ ਇਸ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਇਸ ਉਪਰੰਤ ਆਗੂਆਂ ਵਲੋਂ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਯੂਨੀਅਨ ਦੇ ਸੀਨੀਅਰ ਆਗੂਆਂ ਸੰਦੀਪ ਸਿੰਘ ਰਿਆ, ਹਰਵਿੰਦਰ ਸਿੰਘ ਢੋਡੇ, ਜਗਤਾਰ ਸਿੰਘ ਮਹੇਸ਼ਪਰਾ ਬਲਾਕ ਪ੍ਰਧਾਨ ਖਮਾਣੋਂ, ਗੁਰਦੀਪ ਸਿੰਘ, ਤੇਜਵਿੰਦਰ ਸਿੰਘ, ਬਲਜੀਤ ਸਿੰਘ, ਗੁਰਿੰਦਰ ਸਿੰਘ ਮਿੰਟੂ, ਮਨਦੀਪ ਸਿੰਘ, ਰਣਧੀਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਪ੍ਰਦੀਪ ਸਿੰਘ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।