24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡਾ. ਮਨੋਹਰ ਸਿੰਘ ਵਲੋਂ ਪਿੰਡ ਪੰਜਕੋਹਾ ਤੇ ਸ਼ਾਦੀਪੁਰ ਵਿਚ ਮੀਟਿੰਗਾਂ

ਖਮਾਣੋਂ, 24 ਅਗਸਤ (ਮਨਮੋਹਣ ਸਿੰਘ ਕਲੇਰ)-ਕਾਂਗਰਸ ਪਾਰਟੀ ਆਗੂ ਤੇ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਫੈਡਰੇਸ਼ਨ) ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਪੰਜਕੋਹਾ ਤੇ ਸ਼ਾਦੀਪੁਰ ਵਿਚ ਆਮ ਲੋਕਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 25-08-2026
ਖਮਾਣੋਂ, 24 ਅਗਸਤ (ਮਨਮੋਹਣ ਸਿੰਘ ਕਲੇਰ)-ਕਾਂਗਰਸ ਪਾਰਟੀ ਆਗੂ ਤੇ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਫੈਡਰੇਸ਼ਨ) ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਪੰਜਕੋਹਾ ਤੇ ਸ਼ਾਦੀਪੁਰ ਵਿਚ ਆਮ ਲੋਕਾਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਸੰਬੰਧੀ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਹਲਕਾ ਬਸੀ ਪਠਾਣਾਂ ਦੇ ਹਰ ਪਿੰਡ ਵਿਚ ਆਮ ਲੋਕਾਂ, ਮੁਹਤਬਰ ਵਿਅਕਤੀਆਂ ਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਪਿੰਡ ਵਿਚ ਹਰ ਵਰਗ ਨਾਲ ਰਾਬਤਾ ਕਾਇਮ ਕਰਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ। ਡਾ. ਮਨੋਹਰ ਸਿੰਘ ਨੇ ਪਿੰਡ ਵਾਸੀਆਂ ਤੇ ਮਨਰੇਗਾ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿੰਡ ਵਿਚ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਹਾਜ਼ਰ ਹਨ। ਉਨ੍ਹਾਂ ਖ਼ਾਸ ਤੌਰ ’ਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਕੋਈ ਬਜ਼ੁਰਗ ਵਿਅਕਤੀ ਦੀਆਂ ਅੱਖਾਂ ਦੇ ਆਪ੍ਰੇਸ਼ਨ ਜਾਣ ਲੈਂਸ ਪਵਾਉਣ ਦੀ ਲੋੜ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਆੜ੍ਹਤੀ ਸ਼ੇਰ ਸਿੰਘ ਪੰਜਕੋਹਾ, ਸਰਪੰਚ ਬਲਵੀਰ ਸਿੰਘ ਸ਼ਾਦੀਪੁਰ, ਜ਼ਿਲ੍ਹਾ ਇੰਟਕ ਪ੍ਰਧਾਨ ਸਾਬਕਾ ਕੌਂਸਲਰ ਕਰਮਜੀਤ ਸਿੰਘ ਢੀਂਡਸਾ, ਨਰਿੰਦਰ ਸਿੰਘ, ਗੁਰਚਰਨ ਸਿੰਘ, ਬਲਵੀਰ ਕੌਰ, ਬਲਜਿੰਦਰ ਕੌਰ, ਬਲਵੰਤ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ, ਪੰਜਾਬ ਕਾਂਗਰਸ ਐਸ. ਸੀ . ਵਿੰਗ ਸਕੱਤਰ ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਜਸਬੀਰ ਸਿੰਘ, ਹੰਸ ਰਾਜ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੋਧੀ ਜਾਗਰੂਕਤਾ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਨਸ਼ੇ ਤੇ ਕੈਂਸਰ ਨੂੰ ਖਤਮ ਕਰਨ ਦੇ ਸਰਕਾਰੀ ਦਾਅਵੇ ਖੋਖਲੇ-ਪ੍ਰੋ. ਕਿਰਪਾਲ ਸਿੰਘ ਬਡੂੰਗਰ
Ad Position 24