24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ ਮੀਰੀ ਪੀਰੀ ਖ਼ਾਲਸਾ’ ਮਾਰਚ 30 ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ-ਜਥੇ. ਰਿਆ ਮਾਰਚ ਦੇ ਸਵਾਗਤ ਅਤੇ ਸਮੁੱਚੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ 23 ਅਗਸਤ ਨੂੰ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਦੀ ਸ਼ਾਮ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ। ਜਿਥੇ ਇਲਾਕੇ ਦੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

Ad Position 21
No active advertisement
‘ਮੀਰੀ ਪੀਰੀ ਖ਼ਾਲਸਾ’ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਹੋਈ ਅਹਿਮ ਮਗਰੋਂ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ। ਤਸਵੀਰ: ਕਰਨ 25-08-2026
ਫ਼ਤਹਿਗੜ੍ਹ ਸਾਹਿਬ, 24 ਅਗਸਤ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ 23 ਅਗਸਤ ਨੂੰ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ’ ਮਾਰਚ 30 ਅਗਸਤ ਦੀ ਸ਼ਾਮ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇਗਾ। ਜਿਥੇ ਇਲਾਕੇ ਦੀਆਂ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ‘ਮੀਰੀ ਪੀਰੀ ਖ਼ਾਲਸਾ’ ਮਾਰਚ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਸਟਾਫ਼ ਦੀ ਹੋਈ ਅਹਿਮ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਰਿਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪਹੁੰਚਣ ਮੌਕੇ ਕੀਤੇ ਜਾਣ ਵਾਲੇ ਸ਼ਾਨਦਾਰ ਸਵਾਗਤੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸਮਰਪਿਤ ਇਹ ਖ਼ਾਲਸਾ ਮਾਰਚ 30 ਅਗਸਤ ਨੂੰ ਭਾਦਸੋਂ, ਦਿੱਤੂਪੁਰ, ਡਕੌਂਦਾ, ਟੌਹੜਾ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਵਿਚ ਦਾਖ਼ਲਾ ਹੋਵੇਗਾ ਜਿਥੇ ਖ਼ਾਲਸਾ ਮਾਰਚ ਦੇ ਸਵਾਗਤ ਲਈ ਵੱਖ-ਵੱਖ ਪੜਾਵਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਤਰਖੇੜੀ, ਜੱਲ੍ਹਾ ਸੌਂਢਾ, ਤਰਖਾਣ ਮਾਜਰਾ ਵਿਖੇ ਸੰਗਤਾਂ ਵਲੋਂ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਖ਼ਾਲਸਾ ਮਾਰਚ 30 ਅਗਸਤ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਾਤਰੀ ਦਾ ਵਿਸ਼ਰਾਮ ਕਰੇਗਾ ਜਦਕਿ ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਸਜਾਵਟੀ ਗੇਟ ਲਗਾਉਣ ਦੇ ਨਾਲ-ਨਾਲ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਰਾਤਰੀ ਠਹਿਰਾਓ ਲਈ 30 ਅਗਸਤ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਪਰੰਤ 31 ਅਗਸਤ ਨੂੰ ਸਵੇਰੇ 9 ਵਜੇ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਅਗਲੇ ਪੜਾਅ ਲਈ ਪੂਰੇ ਜਾਹੋ ਜਲਾਲ ਨਾਲ ਰਵਾਨਾ ਹੋਵੇਗਾ। ਇਸ ਮੌਕੇ ਆਗੂਆਂ ਨੇ ਸਮੂਹ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦੇ ਨਾਲ-ਨਾਲ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖ਼ਾਲਸਾ ਮਾਰਚ ਦੇ ਸਵਾਗਤ ਤੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਦੇ ਹੋਏ ਇਸ ਇਤਿਹਾਸਕ ਮਾਰਚ ਦਾ ਹਿੱਸਾ ਬਣਨ। ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ, ਸਵਰਨ ਸਿੰਘ ਸ਼ਿਵਦਾਸਪੁਰ ਜ਼ਿਲ੍ਹਾ ਸਕੱਤਰ ਜਨਰਲ, ਜਥੇਦਾਰ ਹਰਭਜਨ ਸਿੰਘ ਚਨਾਰਥਲ ਸਾਬਕਾ ਚੇਅਰਮੈਨ, ਬਲਜਿੰਦਰ ਸਿੰਘ ਬੌੜ, ਨਿਰਮਲ ਸਿੰਘ ਗੁਰੂ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਅਵਤਾਰ ਸਿੰਘ ਹੱਲੋਤਾਲੀ, ਨਵਜੋਤ ਸਿੰਘ, ਗੁਰਦੀਪ ਸਿੰਘ ਨੌਲੱਖਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਸਟਾਫ਼ ਮੈਂਬਰ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਹੰਤ ਗਣੇਸ਼ ਦਾਸ ਦੀ ਅਗਵਾਈ ਹੇਠ ਭਮਾਰਸੀ ਜ਼ੇਰ ਦੇ ਟੂਰਨਾਮੈਂਟ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ 15 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ
Ad Position 24