26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

175 ਪਿੰਡਾਂ ਦਾ ਮਾਲ ਰਿਕਾਰਡ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਦੀ ਮੰਗ ਸੰਬੰਧੀ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦਾ ਮਹੱਤਵਪੂਰਨ ਮਾਲ ਰਿਕਾਰਡ ਪੁਰਾਣੀ ਖ਼ਸਤਾ-ਹਾਲ ਇਮਾਰਤ ’ਚੋਂ ਤੁਰੰਤ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਦੀ ਮੰਗ ਸੰਬੰਧੀ ਡਿਪਟੀ ਕਮਿਸ਼ਨਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਪਟਵਾਰੀ ਪ੍ਰੀਤਇੰਦਰ ਸਿੰਘ ਨੂੰ ਮੁੜ ਬਦਲ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕਰਨ ਦੀ ਵੀ ਮੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-08-2026
ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦਾ ਮਹੱਤਵਪੂਰਨ ਮਾਲ ਰਿਕਾਰਡ ਪੁਰਾਣੀ ਖ਼ਸਤਾ-ਹਾਲ ਇਮਾਰਤ ’ਚੋਂ ਤੁਰੰਤ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਦੀ ਮੰਗ ਸੰਬੰਧੀ ਡਿਪਟੀ ਕਮਿਸ਼ਨਰ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੂੰ ਮੰਗ-ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਪਟਵਾਰੀ ਪ੍ਰੀਤਇੰਦਰ ਸਿੰਘ ਨੂੰ ਮੁੜ ਬਦਲ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ ਨੇ ਦੱਸਿਆ ਕਿ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ 175 ਪਿੰਡਾਂ ਦਾ ਮਾਲ ਰਿਕਾਰਡ ਅਜੇ ਵੀ ਪੁਰਾਣੀ ਖ਼ਸਤਾਹਾਲ ਇਮਾਰਤ ਵਿਚ ਪਿਆ ਹੈ, ਜਿਸ ਕਾਰਨ ਇਸ ਦੇ ਨੁਕਸਾਨ ਜਾਂ ਨਸ਼ਟ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਮਾਲ ਰਿਕਾਰਡ ਆਮ ਲੋਕਾਂ ਅਤੇ ਕਿਸਾਨਾਂ ਨਾਲ ਸੰਬੰਧਿਤ ਬਹੁਤ ਹੀ ਮਹੱਤਵਪੂਰਨ ਦਸਤਾਵੇਜ਼ ਹਨ, ਇਸ ਲਈ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ 7 ਸਤੰਬਰ ਤੱਕ ਇਹ ਸਾਰਾ ਰਿਕਾਰਡ ਸੁਰੱਖਿਅਤ ਢੰਗ ਨਾਲ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਰਿਕਾਰਡ ਦੀ ਪੂਰੀ ਸੁਰੱਖਿਆ, ਡਿਜੀਟਲ ਕਾਪੀ ਤੇ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ। ਹਰਿੰਦਰ ਸਿੰਘ ਚਨਾਰਥਲ ਨੇ ਇਹ ਵੀ ਮੰਗ ਕੀਤੀ ਕਿ ਪਟਵਾਰੀ ਪ੍ਰੀਤਇੰਦਰ ਸਿੰਘ ਨੂੰ ਮੁੜ ਬਦਲ ਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੀ ਸ਼ਾਮਿਲ ਹੋਵੇਗੀ। ਚਨਾਰਥਲ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕ ਹਿਤ ਤੇ 175 ਪਿੰਡਾਂ ਦੇ ਮਹੱਤਵਪੂਰਨ ਮਾਲ ਰਿਕਾਰਡ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਵਫ਼ਦ ਵਿਚ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਨਿਰਮਲ ਸਿੰਘ, ਰਾਜੂ ਸਿੰਘ ਜਾਲਖੇੜੀ, ਕੁਲਵੰਤ ਸਿੰਘ ਰਜਿੰਦਰ ਨਗਰ, ਗੁਰਦਿਆਲ ਸਿੰਘ, ਪ੍ਰਦੀਪ ਸਿੰਘ, ਬਲਜਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟ ਸੋਰਸਿਸ ਕਾਮੇ 1 ਸਤੰਬਰ ਨੂੰ ਕੈਬਨਿਟ ਮੰਤਰੀ ਦੇ ਘਰ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਕਰਨਗੇ-ਜ਼ਿਲ੍ਹ... ਅਗਲੀ ਖ਼ਬਰ ਧੜੱਲੇ ਨਾਲ ਵਿਕ ਰਹੀ ਗੈਰ-ਮਿਆਰੀ ਮਠਿਆਈ ਤੇ ਹੋਰ ਸਾਮਾਨ
Ad Position 24