26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੀਵਰੇਜ ਬੋਰਡ ਦੇ ਆਊਟ ਸੋਰਸਿਸ ਕਾਮੇ 1 ਸਤੰਬਰ ਨੂੰ ਕੈਬਨਿਟ ਮੰਤਰੀ ਦੇ ਘਰ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਕਰਨਗੇ-ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ

ਫਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਵਲੋਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਅਨੰਦਪੁਰ ਸਾਹਿਬ ਵਿਖੇ ਪਹਿਲੀ ਸਤੰਬਰ ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਕਰਨੈਲ ਸਿੰਘ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਜਗਦੀਪ ਸਿੰਘ, ਇਕਬਾਲਪ੍ਰੀਤ ਸਿੰਘ ਵਲੋਂ ਐਸ.

Ad Position 21
No active advertisement
ਅਜੀਤ ਡੈਸਕ 26-08-2026
ਫਤਹਿਗੜ੍ਹ ਸਾਹਿਬ, 25 ਅਗਸਤ (ਰਾਜਿੰਦਰ ਸਿੰਘ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਵਲੋਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਅਨੰਦਪੁਰ ਸਾਹਿਬ ਵਿਖੇ ਪਹਿਲੀ ਸਤੰਬਰ ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਕਰਨੈਲ ਸਿੰਘ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਜਗਦੀਪ ਸਿੰਘ, ਇਕਬਾਲਪ੍ਰੀਤ ਸਿੰਘ ਵਲੋਂ ਐਸ. ਡੀ. ਐਮ. ਫਤਹਿਗੜ੍ਹ ਸਾਹਿਬ ਤੇ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਇਸ ਧਰਨੇ ਸੰਬੰਧੀ ਲਿਖਤੀ ਪੱਤਰ ਦਿੱਤਾ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਵਲੋਂ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਠੇਕੇ ’ਤੇ ਲੈਣ ਦਾ ਐਕਟ ਪਾਸ ਕੀਤਾ ਗਿਆ ਹੈ ਉਸ ਐਕਟ ਵਿਚੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਨੂੰ ਬਾਹਰ ਰੱਖਿਆ ਗਿਆ ਹੈ ਅਤੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਕਾਰਪੋਰੇਸ਼ਨਾਂ ਦੇ ਕੱਚੇ ਕਾਮਿਆਂ ਨੂੰ ਠੇਕੇ ’ਤੇ ਲਿਆ ਗਿਆ ਹੈ । ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਜੇਕਰ ਸਥਾਨਕ ਸਰਕਾਰਾਂ ਵਿਭਾਗ ਤੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਵਲੋਂ ਸਾਨੂੰ ਸਿੱਧਾ ਠੇਕੇ ’ਤੇ ਨਹੀਂ ਲਿਆ ਜਾਂਦਾ ਤਾਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਅਗਲੀ ਖ਼ਬਰ 175 ਪਿੰਡਾਂ ਦਾ ਮਾਲ ਰਿਕਾਰਡ ਨਵੀਂ ਤਹਿਸੀਲ ਇਮਾਰਤ ਵਿਚ ਤਬਦੀਲ ਕਰਨ ਦੀ ਮੰਗ ਸੰਬੰਧੀ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤ...
Ad Position 24