25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹੇ ਦੀਆਂ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ’ਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਓ ਸਿੰਘ ਗਿੱਲ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 26-08-2026
ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਅਦਾਲਤਾਂ ਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ’ਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਓ ਸਿੰਘ ਗਿੱਲ ਨੇ ਦਿੱਤੀ। ਸ. ਗਿੱਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਨਿਆਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ. ਐਸ. ਪੀ. ਸੀ. ਐਲ. ਤੇ ਬੀ. ਐਸ. ਐਨ. ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫ਼ਾਇਦਾ ਪਹੁੰਚਾਇਆ ਜਾ ਸਕੇ। ਇਸ ਕੌਮੀ ਲੋਕ ਅਦਾਲਤ ਵਿਚ ਦੀਵਾਨੀ, ਸਮਝੌਤਾ ਯੋਗ ਫ਼ੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜ਼ਦੂਰਾਂ ਨਾਲ ਸੰਬੰਧਿਤ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲਾਂ ਸੰਬੰਧੀ ਤੇ ਘਰੇਲੂ ਝਗੜਿਆਂ ਸੰਬੰਧੀ ਲੰਬਿਤ ਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਇਸ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ। ਲੋਕ ਅਦਾਲਤ ਵਿਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫ਼ੀਸ ਵੀ ਨਹੀਂ ਲੱਗਦੀ।
Ad Position 22
No active advertisement
ਪਿਛਲੀ ਖ਼ਬਰ ਨਵਦੀਪ ਕੌਰ ਰਾਠੋਰ ਨੇ ਕੌਮੀ ਪੱਧਰੀ ਚੈਂਪੀਅਨਸ਼ਿਪ ਵਿਚ ਜਿੱਤੇ 2 ਸੋਨ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟ ਸੋਰਸਿਸ ਕਾਮੇ 1 ਸਤੰਬਰ ਨੂੰ ਕੈਬਨਿਟ ਮੰਤਰੀ ਦੇ ਘਰ ਅੱਗੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਕਰਨਗੇ-ਜ਼ਿਲ੍ਹ...
Ad Position 24