25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

70 ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ

ਪਟਿਆਲਾ , 25 ਅਗਸਤ ( ਧਰਮਿੰਦਰ ਸਿੰਘ ਸਿੱਧੂ )- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ . ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ .

Ad Position 21
No active advertisement
ਅਜੀਤ ਡੈਸਕ 26-08-2026
ਪਟਿਆਲਾ , 25 ਅਗਸਤ ( ਧਰਮਿੰਦਰ ਸਿੰਘ ਸਿੱਧੂ )- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ . ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ . ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਪੀ . ਐੱਮ . ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ । ਅੰਡਰ 14 ਦੇ ਮੁਕਾਬਲਿਆਂ ਵਿਚ ਨਾਭਾ ਜ਼ੋਨ ਨੇ ਪਹਿਲਾਂ , ਰਾਜਪੁਰਾ ਨੇ ਦੂਜਾ , ਪਟਿਆਲਾ -1 ਨੇ ਤੀਜਾ , ਅੰਡਰ 17 ਦੇ ਮੁਕਾਬਲਿਆਂ ਵਿਚ ਘਨੌਰ ਜ਼ੋਨ ਨੇ ਪਹਿਲਾਂ , ਪਾਤੜਾਂ ਨੇ ਦੂਜਾ , ਪਟਿਆਲਾ -1 ਨੇ ਤੀਜਾ , ਅੰਡਰ 19 ਦੇ ਮੁਕਾਬਲਿਆਂ ਵਿਚ ਘਨੌਰ ਜ਼ੋਨ ਨੇ ਪਹਿਲਾ , ਭਾਦਸੋ ਜ਼ੋਨ ਨੇ ਦੂਜਾ ਤੇ ਪਟਿਆਲੀ -1 ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ . ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ’ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ । ਇਸ ਮੌਕੇ ਦਵਿੰਦਰ ਸਿੰਘ ਜ਼ੋਨਲ ਸਕੱਤਰ ਪਾਤੜਾਂ , ਅਮਨਿੰੰਦਰ ਸਿੰਘ ਜ਼ੋਨਲ ਸਕੱਤਰ ਪਟਿ -1, ਜਸਵਿੰਦਰ ਸਿੰਘ ਜ਼ੋਨਲ ਸਕੱਤਰ ਘਨੌਰ , ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿ -2, ਅਲਬਰਟ , ਬੀਰਦਵਿੰਦਰ ਸਿੰਘ , ਮਨਦੀਪ ਸ਼ਰਮਾ , ਮਲਕੀਤ ਸਿੰਘ , ਕੁਲਵੰਤ ਸਿੰਘ , ਸ਼ਿਵ ਭੰਡੀਰ , ਜਸਵੰਤ ਸਿੰਘ , ਲਖਵਿੰਦਰ ਸਿੰਘ , ਰ ਕੇਸ਼ ਕੁਮਾਰ ਲਚਕਾਣੀ ਤੇ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਕਾਇਆ ਡੀ. ਏ. ਤੇ ਏਰੀਅਰ ਦੀ ਮੰਗ ਨੂੰ ਲੈ ਕੇ ਜੀ. ਸੀ. ਟੀ. ਏ. ਵਲੋਂ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ-ਕੁਲਵਿੰਦਰ ਸਿੰਘ ਅਰਨੋਂ
Ad Position 24