ਬਕਾਇਆ ਡੀ. ਏ. ਤੇ ਏਰੀਅਰ ਦੀ ਮੰਗ ਨੂੰ ਲੈ ਕੇ ਜੀ. ਸੀ. ਟੀ. ਏ. ਵਲੋਂ ਸੰਘਰਸ਼ ਦਾ ਐਲਾਨ
ਪਟਿਆਲਾ, 25 ਅਗਸਤ (ਗੁਰਵਿੰਦਰ ਸਿੰਘ ਔਲਖ)-ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਗਾਰਮੈਂਟ ਕਾਲਜ ਟੀਚਰ ਐਸੋਸੀਏਸ਼ਨ ਪੰਜਾਬ ਵਲੋਂ ਵੀ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਥਬੰਦੀ ਦੇ ਪ੍ਰਧਾਨ ਅਮ੍ਰਿਤ ਕੇ.
ਪਟਿਆਲਾ, 25 ਅਗਸਤ (ਗੁਰਵਿੰਦਰ ਸਿੰਘ ਔਲਖ)-ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਗਾਰਮੈਂਟ ਕਾਲਜ ਟੀਚਰ ਐਸੋਸੀਏਸ਼ਨ ਪੰਜਾਬ ਵਲੋਂ ਵੀ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਥਬੰਦੀ ਦੇ ਪ੍ਰਧਾਨ ਅਮ੍ਰਿਤ ਕੇ. ਸਮਰਾ ਨੇ ਦੱਸਿਆ ਕਿ ਜਥੇਬੰਦੀ ਨਾਲ ਸੰਬੰਧਿਤ ਇਕਾਈਆਂ ਵਲੋਂ ਕਾਲੇ ਬਿੱਲੇ ਲਗਾ ਕੇ ਦੁਪਹਿਰ 12 ਵਜੇ ਤੱਕ ਕਲਾਸਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਬਾਅਦ ਜੀ. ਸੀ. ਟੀ. ਏ. ਦੀਆਂ ਸਾਰੀਆਂ ਇਕਾਈਆਂ ਆਪਣੀ ਸਹੂਲਤ ਅਤੇ ਸਥਾਨਕ ਹਾਲਾਤ ਅਨੁਸਾਰ ਸਮੂਹਿਕ ਅਚਨਚੇਤ ਛੁੱਟੀ ਲੈ ਕੇ ਧਰਨੇ ਵਿਚ ਬੈਠ ਸਕਦੀਆਂ ਹਨ। ਇਸ ਤੋਂ ਇਲਾਵਾ ਜਿਹੜੀਆਂ ਇਕਾਈਆਂ ਧਰਨੇ ਵਿਚ ਸ਼ਾਮਿਲ ਨਹੀਂ ਹੋ ਸਕਦੀਆਂ, ਉਹ ਕਾਲੇ ਬਿੱਲੇ ਲਗਾ ਕੇ ਆਪਣੀਆਂ ਕਲਾਸਾਂ ਜਾਰੀ ਰੱਖ ਸਕਦੀਆਂ ਹਨ। ਅਮ੍ਰਿਤ ਕੇ. ਸਮਰਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਲਈ ਸਾਂਝੇ ਤੌਰ ’ਤੇ ਆਵਾਜ਼ ਬੁਲੰਦ ਕਰਨੀ ਜ਼ਰੂਰੀ ਹੈ। ਉਨ੍ਹਾਂ ਖ਼ਾਸ ਤੌਰ ’ਤੇ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਤੇ ਇਸ ਦੇ ਬਕਾਏ (ਏਰੀਅਰ) ਦੀ ਅਦਾਇਗੀ ਦਾ ਮਸਲਾ ਉਠਾਉਂਦਿਆਂ ਕਿਹਾ ਕਿ ਇਸ ਸੰਬੰਧੀ ਸਰਕਾਰ ਨੂੰ ਜਲਦ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।