25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ ਦਾ ਕੌਂਸਲਰ ਦਵਿੰਦਰ ਕੌਰ ਤੇ ਵਾਰਡ ਵਾਸੀਆਂ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 25 ਅਗਸਤ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ ਤੇ ਸਮੂਹ ਵਾਰਡ ਵਾਸੀਆਂ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤਾ।

Ad Position 21
No active advertisement
ਅਜੀਤ ਡੈਸਕ 26-08-2026
ਫ਼ਤਹਿਗੜ੍ਹ ਸਾਹਿਬ, 25 ਅਗਸਤ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ ਤੇ ਸਮੂਹ ਵਾਰਡ ਵਾਸੀਆਂ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤਾ। ਇਸ ਮੌਕੇ ਵਾਰਡ ਵਾਸੀਆਂ ਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮੰਡੋਫਲ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਇਸ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕੌਂਸਲਰ ਦਵਿੰਦਰ ਕੌਰ ਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮੰਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਵੇਗਾ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਤੇ ਲੋਕਾਂ ਦੀਆਂ ਸੁਵਿਧਾਵਾਂ ਲਈ, ਉਨ੍ਹਾਂ ਦੁਆਰਾ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਰਾਏ ਵਲੋਂ ਪਿੰਡ ਨਲੀਨੀ ਦੇ ਆਧੁਨਿਕ ਪੇਂਡੂ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24