ਬਾਬਾ ਨੰਦ ਸਿੰਘ ਦੀ ਬਰਸੀ ਸਮਾਗਮਾਂ ਮੌਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਲਵਾਈ ਹਾਜ਼ਰੀ
ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਬਾਬੇ ਕੇ ਫਾਰਮ ਤਪ ਅਸਥਾਨ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੇ ਅਸਥਾਨ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ 83ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸਿੱਖ ਧਰਮ ਨਾਲ ਸੰਬੰਧਿਤ ਉੱਚ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਜਿਸ ਵਿਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਉਚੇਚੇ ਤੌਰ ’ਤੇ ਪੁੱਜੇ।
ਫ਼ਤਹਿਗੜ੍ਹ ਸਾਹਿਬ, 25 ਅਗਸਤ (ਬਲਜਿੰਦਰ ਸਿੰਘ)-ਬਾਬੇ ਕੇ ਫਾਰਮ ਤਪ ਅਸਥਾਨ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੇ ਅਸਥਾਨ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ 83ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸਿੱਖ ਧਰਮ ਨਾਲ ਸੰਬੰਧਿਤ ਉੱਚ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਜਿਸ ਵਿਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਉਚੇਚੇ ਤੌਰ ’ਤੇ ਪੁੱਜੇ। ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਉਨ੍ਹਾਂ ਖ਼ਾਲਸਾ ਪੰਥ ਦੀ ਸਾਜਣਾ ਤੇ ਮਹੱਲੇ ਦੀ ਪਰੰਪਰਾ ਬਾਰੇ ਵੀ ਇਤਿਹਾਸਕ ਤੇ ਧਾਰਮਿਕ ਪੱਖ ਤੋਂ ਸੰਗਤਾਂ ਨਾਲ ਸਾਂਝ ਪਾਈ। ਸ਼ਸਤਰਾਂ ਦੇ ਦਰਸ਼ਨਾਂ ਲਈ ਉਤਸੁਕ ਹੋਈਆਂ ਸੰਗਤਾਂ ਨੇ ਖ਼ਾਲਸਾਈ ਜੈਕਾਰਿਆਂ ਨਾਲ ਸ਼ਸਤਰਾਂ ਦਾ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦਾ ਇਤਿਹਾਸ ਤੇ ਇਨ੍ਹਾਂ ਦੀ ਮਹਾਨਤਾ ਬਾਰੇ ਜਾਣਕਾਰੀ ਸੰਗਤਾਂ ਨੂੰ ਦਿੰਦਿਆਂ ਸਤਿਕਾਰ ਸਹਿਤ ਦਰਸ਼ਨ ਕਰਵਾਏ। ਇਨ੍ਹਾਂ ਬਰਸੀ ਸਮਾਗਮਾਂ ਦੇ ਮੁੱਖ ਪ੍ਰਬੰਧਕ ਬਾਬਾ ਜਸਵਿੰਦਰ ਸਿੰਘ ਕਾਲਾ ਅਤੇ ਮਨਜੀਤ ਸਿੰਘ ਭੋਗਲ ਐਡਵੋਕੇਟ ਵਲੋਂ ਚੰਗੇ ਪ੍ਰਬੰਧ ਕੀਤੇ ਹੋਏ ਸਨ। ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ, ਬਾਣੀ ਬਾਣੇ ਦੇ ਧਾਰਨੀ ਹੋਣ। ਨਿਹੰਗ ਮੁਖੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ’ਤੇ ਸਨਮਾਨ ਵੀ ਕੀਤਾ। ਬਰਸੀ ਸਮਾਗਮ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਜਸਵਿੰਦਰ ਸਿੰਘ ਇੰਚਾਰਜ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਗੋਪਾ ਸਿੰਘ, ਭਾਈ ਗੁਰਦੀਪ ਸਿੰਘ ਵੀ ਹਾਜ਼ਰ ਸਨ।