27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੇਲ ਗੱਡੀ ਨਾਲ ਟਕਰਾਉਣ ਕਾਰਨ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਨਾਭਾ, 26 ਅਗਸਤ (ਜਗਨਾਰ ਸਿੰਘ ਦੁਲੱਦੀ)- ਨਾਭਾ ਪਟਿਆਲਾ ਰੇਲਵੇ ਲਾਈਨ ਉਪਰ ਪਿੰਡ ਸੌਜਾ ਦੇ ਨਜ਼ਦੀਕ ਇੱਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਰਕੇ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਬੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੰਗਾ ਨਗਰ-ਅੰਬਾਲਾ ਰੇਲ ਗੱਡੀ ਨਾਲ ਇੱਕ ਅਣਪਛਾਤਾ ਵਿਅਕਤੀ ਪਿੰਡ ਸੌਜਾ ਦੇ ਨਜਦੀਕ ਟਕਰਾ ਗਿਆ ਜਿਸ ਕਰਕੇ ਉਸਦੀ ਮੌਤ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 27-08-2026
ਨਾਭਾ, 26 ਅਗਸਤ (ਜਗਨਾਰ ਸਿੰਘ ਦੁਲੱਦੀ)- ਨਾਭਾ ਪਟਿਆਲਾ ਰੇਲਵੇ ਲਾਈਨ ਉਪਰ ਪਿੰਡ ਸੌਜਾ ਦੇ ਨਜ਼ਦੀਕ ਇੱਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟਕਰਾਉਣ ਕਰਕੇ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਬੰਤ ਸਿੰਘ ਨੇ ਦੱਸਿਆ ਕਿ ਸ੍ਰੀ ਗੰਗਾ ਨਗਰ-ਅੰਬਾਲਾ ਰੇਲ ਗੱਡੀ ਨਾਲ ਇੱਕ ਅਣਪਛਾਤਾ ਵਿਅਕਤੀ ਪਿੰਡ ਸੌਜਾ ਦੇ ਨਜਦੀਕ ਟਕਰਾ ਗਿਆ ਜਿਸ ਕਰਕੇ ਉਸਦੀ ਮੌਤ ਹੋ ਗਈ ਹੈ। ਉਹਨਾਂ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਸਥਾਨਕ ਸਰਕਾਰੀ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪਹਿਚਾਣ ਲਈ ਰਖਵਾ ਦਿੱਤਾ ਗਿਆ ਹੈ ਅਤੇ ਉਕਤ ਮ੍ਰਿਤਕ ਵਿਅਕਤੀ ਦੀ ਜਾਣਕਾਰੀ ਦੇਣ ਲਈ ਰੇਲਵੇ ਪੁਲਿਸ ਨਾਭਾ ਨਾਲ ਕਿਸੇ ਸਮੇਂ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖਿੜਕੀਆਂ ’ਤੇ ਸ਼ੀਸ਼ੇ ਲਗਾਉਣ ਦਾ ਝਾਂਸਾ ਦੇ ਕੇ ਠੱਗੇ 11.50 ਲੱਖ ਅਗਲੀ ਖ਼ਬਰ ਕੰਬਾਈਨ ਵੈੱਲਫੇਅਰ ਸੁਸਾਇਟੀ ਨੇ ਮੈਡੀਕਲ ਕੈਂਪ ਲਗਾਇਆ
Ad Position 24