ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਮਨਾਇਆ ਤੀਜ ਦਾ ਤਿਉਹਾਰ
ਮੰਡੀ ਗੋਬਿੰਦਗੜ੍ਹ, 26 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਵਿਚ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਰੰਗ-ਬਰੰਗਿਆਂ ਸਜਾਵਟਾਂ ਨਾਲ ਸਜਾਇਆ ਗਿਆ ਅਤੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ।
ਮੰਡੀ ਗੋਬਿੰਦਗੜ੍ਹ, 26 ਅਗਸਤ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਵਿਚ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਰੰਗ-ਬਰੰਗਿਆਂ ਸਜਾਵਟਾਂ ਨਾਲ ਸਜਾਇਆ ਗਿਆ ਅਤੇ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਗਿੱਧਾ, ਬੋਲੀਆਂ, ਲੋਕ-ਗੀਤ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥਣਾਂ ਨੇ ਮਹਿੰਦੀ ਲਗਾਉਣ, ਝੂਲੇ ਝੂਲਣ ਅਤੇ ਰਵਾਇਤੀ ਖੇਡਾਂ ਦਾ ਵੀ ਅਨੰਦ ਮਾਣਿਆ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਅੰਮ੍ਰਿਤਾ ਸਿੰਘ ਨੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀ ਸਭਿਆਚਾਰਕ ਮਹੱਤਤਾ ਸਮਝਣ ਅਤੇ ਆਪਣੀਆਂ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਖ਼ੁਸ਼ੀ, ਉਤਸ਼ਾਹ ਅਤੇ ਪੰਜਾਬੀ ਸਭਿਆਚਾਰ ਦੀ ਮਹਿਕ ਨਾਲ ਭਰਪੂਰ ਰਿਹਾ।