ਪਾਈਨ ਗਰੋਵ ਪਬਲਿਕ ਸਕੂਲ ’ਚ ‘ਮਿਸ਼ਨ ਹਰਿਆਲੀ’ ਰੁੱਖ ਲਗਾਓ ਮੁਹਿੰਮ ਤਹਿਤ ਬੂਟੇ ਲਗਾਏ
ਬਸੀ ਪਠਾਣਾਂ, 26 ਅਗਸਤ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ‘ਮਿਸ਼ਨ ਹਰਿਆਲੀ’ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲਿਆ।
ਬਸੀ ਪਠਾਣਾਂ, 26 ਅਗਸਤ (ਰਾਜਿੰਦਰ ਸ਼ਰਮਾ)-ਪਾਈਨ ਗਰੋਵ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ‘ਮਿਸ਼ਨ ਹਰਿਆਲੀ’ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲਿਆ। ਸਕੂਲ ਪ੍ਰੈਜ਼ੀਡੈਂਟ ਵਿਜੇ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ ਅਤੇ ਚੇਅਰਪਰਸਨ ਵੀਣਾ ਕੌਸ਼ਲ ਨੇ ਇਸ ਵਾਤਾਵਰਨ ਪੱਖੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ’ਚ ਲਗਾਇਆ ਹਰ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ, ਸਿਹਤਮੰਦ ਅਤੇ ਹਰੇ - ਭਰੇ ਭਵਿੱਖ ਦੀ ਨੀਂਹ ਸਾਬਤ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਵੀ ਆਪਣੀ ਜ਼ਿੰਮੇਵਾਰੀ ਬਣਾਉਣ ਲਈ ਪ੍ਰੇਰਿਤ ਕੀਤਾ। ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ, ਵਾਤਾਵਰਨ ਸੰਤੁਲਨ, ਹਵਾ ਦੀ ਗੁਣਵੱਤਾ ਅਤੇ ਜੈਵ-ਵਿਭਿੰਨਤਾ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਇਕ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਪਾਈਨ ਗਰੋਵ ਪਬਲਿਕ ਸਕੂਲ ਦਾ ਇਹ ਉਪਰਾਲਾ ਆਉਣ ਵਾਲੇ ਸਮੇਂ ’ਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ’ਚ ਆਪਣਾ ਯੋਗਦਾਨ ਪਾਵੇਗਾ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਅਧਿਆਪਕ ਵੀ ਹਾਜ਼ਰ ਸਨ।