27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵਲੋਂ ਨਵ-ਨਿਯੁਕਤ ਚੇਅਰਮੈਨ ਮੰਡੋਫਲ ਦਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਵਲੋਂ ਲਖਵਿੰਦਰ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਅਮਰਿੰਦਰ ਸਿੰਘ ਮੰਡੋਫਲ ਨੂੰ ਮਾਰਕੀਟ ਕਮੇਟੀ ਸਰਹਿੰਦ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਸਰਪ੍ਰਸਤ ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ, ਪ੍ਰਧਾਨ ਲਖਵਿੰਦਰ ਸਿੰਘ ਨੰਬਰਦਾਰ, ਜਨਰਲ ਸਕੱਤਰ ਸੰਦੀਪ ਸਿੰਘ ਗੁਰਾਇਆ, ਸੀਨੀਅਰ ਆਗੂ ਪ੍ਰਿਤਪਾਲ ਸਿੰਘ ਜੱਸੀ ਨੇ ਆਖਿਆ ਕਿ ਅਮਰਿੰਦਰ ਸਿੰਘ ਮੰਡੋਫਲ, ਜੋ ਕਿ ਛੋਟੀ ਉਮਰ ਦੇ ਬਹੁਤ ਹੀ ਪੜ੍ਹੇ ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 27-08-2026
ਫ਼ਤਹਿਗੜ੍ਹ ਸਾਹਿਬ, 26 ਅਗਸਤ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਵਲੋਂ ਲਖਵਿੰਦਰ ਸਿੰਘ ਨੰਬਰਦਾਰ ਦੀ ਅਗਵਾਈ ਵਿਚ ਅਮਰਿੰਦਰ ਸਿੰਘ ਮੰਡੋਫਲ ਨੂੰ ਮਾਰਕੀਟ ਕਮੇਟੀ ਸਰਹਿੰਦ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਸਰਪ੍ਰਸਤ ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ, ਪ੍ਰਧਾਨ ਲਖਵਿੰਦਰ ਸਿੰਘ ਨੰਬਰਦਾਰ, ਜਨਰਲ ਸਕੱਤਰ ਸੰਦੀਪ ਸਿੰਘ ਗੁਰਾਇਆ, ਸੀਨੀਅਰ ਆਗੂ ਪ੍ਰਿਤਪਾਲ ਸਿੰਘ ਜੱਸੀ ਨੇ ਆਖਿਆ ਕਿ ਅਮਰਿੰਦਰ ਸਿੰਘ ਮੰਡੋਫਲ, ਜੋ ਕਿ ਛੋਟੀ ਉਮਰ ਦੇ ਬਹੁਤ ਹੀ ਪੜ੍ਹੇ ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਅਮਰਿੰਦਰ ਸਿੰਘ ਨੇ ਕਲੱਬ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਉਨ੍ਹਾਂ ਦੁਆਰਾ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਕਲੱਬ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਢੇ ਤਿੰਨ ਗਰਾਮ ਹੈਰੋਇਨ ਸਮੇਤ ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਵਲੋਂ ਬਡਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ’ਚ ਬੂਟੇ ਲਗਾਏ
Ad Position 24